22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਠੇਕੇਦਾਰ ਯੂਨੀਅਨ ਤਰਨ ਤਾਰਨ ਵਲੋਂ ਵਿਸ਼ਵਕਰਮਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਪਰਮਜੀਤ ਜੋਸ਼ੀ)-ਠੇਕੇਦਾਰ ਯੂਨੀਅÉ ਤਰਨ ਤਾਰਨ ਵਲੋਂ ਵਿਸ਼ਕਰਮਾ ਦਿਵਸ ਰੇਲਵੇ ਰੋਡ ਤਰਨ ਤਾਰਨ ਵਿਖੇ ਬੜੀ ਧੂਮਧਾਮ ਅਤੇ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਕਿਰਤੀਆਂ ਵਲੋਂ ਸਮੂਲੀਅਤ ਕੀਤੀ ਗਈ | ਸਮਾਗਮ ਦੌਰਾਨ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ, ਮਨਿੰਦਰਪਾਲ ਸਿੰਘ ਪਲਾਸੌਰ, ਲਖਵਿੰਦਰ ਸਿੰਘ ਲੱਕੀ ਪਹੁੰਚੇ, ਜਿਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਠੇਕੇਦਾਰ ਹਰਜੀਤ ਸਿੰਘ, ਠੇਕੇਦਾਰ ਰਣਜੀਤ ਸਿੰਘ ਬੱਬੀ, ਨਿਰਮਲਜੀਤ ਸਿੰਘ, ਕਰਮਜੀਤ ਸਿੰਘ, ਫੌਜੀ ਪ੍ਰਧਾਨ, ਮਨਜਿੰਦਰ ਸਿੰਘ, ਕੁਲਜੀਤ ਸਿੰਘ, ਹਰਜੀਤ ਸਿੰਘ, ਨਰਿੰਦਰ ਸਿੰਘ, ਸੁਖਦੇਵ ਸਿੰਘ ਪਲਾਸੌਰ, ਗੁਰਿੰਦਰ ਸਿੰਘ, ਮਨਦੀਪ ਸਿੰਘ, ਬਗੀਚਾ ਸਿੰਘ, ਹਰਦੀਪ ਸਿੰਘ, ਸੁਖਦੇਵ ਸਿੰਘ ਝਾਮਕਾ ਤੋਂ ਇਲਾਵਾ ਹੋਰ ਲੋਕ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਆਪਣੇ ਵਰਕਰਾਂ ਨੂੰ ਸਨਮਾਨਿਤ ਕਰਨ ਦੀ ਬਜਾਏ ਉਨ੍ਹਾਂ 'ਤੇ ਲਾਠੀਚਾਰਜ ਕੀਤਾ- ਬਾਜਵਾ ਅਗਲੀ ਖ਼ਬਰ ਇਮਾਰਤੀ ਮਜ਼ਦੂਰ ਯੂਨੀਅਨ ਵਲੋਂ ਮਨਾਇਆ ਬਾਬਾ ਵਿਸ਼ਵਕਰਮਾ ਦਿਵਸ
Ad Position 24