22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮਿੱਟੀ ਪਰਖ ਦੇ ਆਧਾਰ 'ਤੇ ਖਾਦਾਂ ਦੀ ਵਰਤੋਂ ਕਰਨਾ ਲਾਹੇਵੰਦ-ਡਾ. ਭੁਪਿੰਦਰ ਸਿੰਘ ਏ.ਓ.

Ad Position 21
No active advertisement
ਅਜੀਤ ਡੈਸਕ 23-10-2025
ਪੱਟੀ, 22 ਅਕਤੂਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਜਿਸ ਤਰ੍ਹਾਂ ਮਨੁੱਖੀ ਸਿਹਤ ਦੀ ਕਾਮਯਾਬੀ ਲਈ ਸੰਤੁਲਿਤ ਖੁਰਾਕ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਪੌਦਿਆਂ ਦੇ ਵਾਧੇ ਅਤੇ ਚੰਗੇ ਝਾੜ ਲਈ ਵੀ ਸੰਤੁਲਿਤ ਖੁਰਾਕ ਦੀ ਜ਼ਰੂਰਤ ਪੈਂਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਾ. ਭੁਪਿੰਦਰ ਸਿੰਘ ਬਲਾਕ ਖੇਤੀਬਾੜੀ ਅਫਸਰ ਪੱਟੀ ਨੇ ਕਿਹਾ ਕਿ ਖੁਰਾਕੀ ਤੱਤਾਂ ਦੀ ਘਾਟ ਨੂੰ ਪੂਰਾ ਕਰਨ ਲਈ ਆਮ ਤੌਰ 'ਤੇ ਪੱਤਿਆਂ ਦੇ ਰੰਗ ਰੂਪ ਤੋਂ ਅੰਦਾਜਾ ਲਗਾ ਲਿਆ ਜਾਂਦਾ ਹੈ, ਪਰ ਮਿੱਟੀ ਪਰਖ ਨਾਲ ਇਸ ਦਾ ਸਥਾਈ ਹੱਲ ਸੰਭਵ ਹੈ | ਇਸ ਮੌਕੇ ਪ੍ਰਮਿੰਦਰ ਕੌਰ ਏ.ਡੀ.ਓ., ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਗੁਰਪ੍ਰੀਤ ਸਿੰਘ ਬੀ.ਟੀ.ਐਮ., ਗੁਰਦੇਵ ਸਿੰਘ ਸਰਹਾਲੀ ਤਕਨੀਕੀ ਸਹਾਇਕ ਨੇ ਪਿੰਡ ਸੰਗਵਾਂ ਅਤੇ ਆਸਲ ਵਿਖੇ ਮਿੱਟੀ ਦੇ ਨਮੂਨੇ ਇਕੱਤਰ ਕਰਨ ਮੌਕੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਹਰ ਤਿੰਨ ਸਾਲ ਬਾਅਦ ਮਿੱਟੀ ਦੇ ਨਮੂਨੇ ਪਰਖ ਕਰਾ ਲੈਣੇ ਜ਼ਰੂਰੀ ਹਨ | ਪਰਖ ਦੇ ਅਧਾਰ 'ਤੇ ਖੁਰਾਕੀ ਤੱਤਾਂ ਦੀ ਘਾਟ ਅਨੁਸਾਰ ਖਾਦਾਂ ਦੀ ਵਰਤੋਂ ਕਰਨ ਨਾਲ ਖੇਤੀ ਖਰਚੇ ਘਟਣਗੇ | ਉਨ੍ਹਾਂ ਕਿਹਾ ਕਿ ਆਮ ਤੌਰ 'ਤੇ ਕਿਸਾਨਾਂ ਵੱਲੋਂ ਲੋੜ ਤੋਂ ਵੱਧ ਖਾਦ ਪਾ ਦਿੱਤੀ ਜਾਂਦੀ ਹੈ, ਜਿਸ ਨਾਲ ਫਸਲਾਂ ਵਿਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦਾ ਹਮਲਾ ਵੀ ਵੱਧ ਜਾਂਦਾ ਹੈ |
ਇਸ ਦੌਰਾਨ ਡਾ. ਭੁਪਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਅਤੇ ਮਿੱਟੀ ਪਰਖ ਦੀ ਅਹਿਮੀਅਤ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੁਹਿੰਮ ਤਹਿਤ ਜਿੱਥੇ ਸਰਕਲ ਅਧਿਕਾਰੀਆਂ ਵਲੋਂ ਮਿੱਟੀ ਦੇ ਨਮੂਨੇ ਇਕੱਤਰ ਕੀਤੇ ਜਾ ਰਹੇ ਹਨ, ਉਥੇ ਕਿਸਾਨ ਖੁਦ ਵੀ ਮਿੱਟੀ ਅਤੇ ਪਾਣੀ ਦੇ ਨਮੂਨੇ ਲੈ ਕੇ ਨੇੜੇ੍ਹ ਦੀ ਲੈਬ ਵਿਚ ਪਰਖ ਕਰਵਾ ਸਕਦੇ ਹਨ | ਇਸ ਮੌਕੇ ਤਰਲੋਕ ਸਿੰਘ, ਅਵਤਾਰ ਸਿੰਘ, ਕਰਮ ਸਿੰਘ, ਸਰਦਾਰਾ ਸਿੰਘ, ਧਰਮ ਸਿੰਘ, ਜਗੀਰ ਸਿੰਘ, ਧਰਮਪਾਲ, ਸੂਬੇਦਾਰ ਸੁਰਜੀਤ ਸਿੰਘ, ਤਰਸੇਮ ਸਿੰਘ, ਫੀਲਡ ਵਰਕਰ ਬਲਜੀਤ ਕੌਰ, ਗੁਰਲਾਲ ਸਿੰਘ ਅਤੇ ਫਤਿਹ ਸਿੰਘ ਨੇ ਸਹਿਯੋਗ ਅਤੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਜਾਣਕਾਰੀ ਦਿੱਤੀ ਗਈ ਕਿ ਜਿੰਨਾਂ ਖੇਤਾਂ ਵਿਚ ਕੱਲਰ ਦੀ ਸਮੱਸਿਆ ਹੈ ਜਾਂ ਜਿੰਨਾ ਬੋਰਾਂ ਦਾ ਪਾਣੀ ਬਹੁਤਾ ਚੰਗਾ ਨਹੀਂ ਹੈ, ਉਨ੍ਹਾਂ ਖੇਤਾਂ ਵਿਚ ਜਿਪਸਮ ਪਾਈ ਜਾਵੇ, ਜੋ ਕਿ ਖੇਤੀਬਾੜੀ ਵਿਭਾਗ ਦੁਆਰਾ 50 ਫ਼ੀਸਦੀ ਸਬਸਿਡੀ 'ਤੇ ਦਿੱਤੀ ਜਾ ਰਹੀ ਹੈ | ਇਸ ਮੌਕੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ 50 ਪ੍ਰਤੀਸ਼ਤ ਸਬਸਿਡੀ ਤੇ ਕਣਕ ਬੀਜ ਲੈਣ ਲਈ ਉਹ ਪੋਰਟਲ 'ਤੇ ਆਨਲਾਈਨ ਅਪਲਾਈ ਕਰਨ |
Ad Position 22
No active advertisement
ਪਿਛਲੀ ਖ਼ਬਰ ਸਿਪਸ ਇੰਸਟੀਚਿਊਟ ਰਾਣੀਵਲਾਹ ਦੇ ਹਰਸਿਮਰਤ ਸਿੰਘ ਦਾ ਗੁਰਬਾਣੀ ਕੰਠ ਮੁਕਾਬਲੇ ਵਿਚ ਪਹਿਲਾ ਸਥਾਨ ਅਗਲੀ ਖ਼ਬਰ ਦਰਸ਼ਨੀ ਡਿਉੜੀ ਖਡੂਰ ਸਾਹਿਬ ਵਿਖੇ ਹੁੰਦੀ ਛਿਮਾਹੀ ਜਲ ਦੀ ਸੇਵਾ ਦੀ ਸਮਾਪਤੀ
Ad Position 24