23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਦੀਵਾਲੀ ਤਿਉਹਾਰ ਮਨਾਇਆ <br/>

Ad Position 21
No active advertisement
ਅਜੀਤ ਡੈਸਕ 23-10-2025
ਤਰਨ ਤਾਰਨ, 22 ਅਕਤੂਬਰ (ਇਕਬਾਲ ਸਿੰਘ ਸੋਢੀ)- ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਦੀਵਾਲੀ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਆਪਣੇ ਕਮਰਿਆਂ ਦੀ ਸਜਾਵਟ ਬਹੁਤ ਵਧੀਆ ਤਰੀਕੇ ਨਾਲ ਕੀਤੀ ਗਈ ਅਤੇ ਵੱਖ-ਵੱਖ ਤਰ੍ਹਾਂ ਦੀਆਂ ਰੰਗੋਲੀਆਂ ਬਣਾਈਆਂ ਗਈਆਂ | ਸਕੂਲ ਚੇਅਰਮੈਨ ਗੁਲਜਾਰ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਮਿਲ ਕੇ ਮਨਾਉਣੇ ਚਾਹੀਦੇ ਹਨ | ਇਸ ਮੌਕੇ ਵਾਈਸ ਪਿੰ੍ਰਸੀਪਲ ਹਰਪ੍ਰੀਤ ਕੌਰ ਨੇ ਦੀਵਾਲੀ ਤਿਉਹਾਰ ਅਤੇ ਬੰਦੀਛੋੜ ਦਿਵਸ ਦੇ ਇਤਿਹਾਸ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਹਰਪ੍ਰੀਤ ਕੌਰ, ਜਸਮਨੀ ਕੌਰ, ਰੋਬਿਨਪ੍ਰੀਤ ਕੌਰ, ਨਵਨੀਤ ਕੌਰ, ਅਮਾਨਤਜੀਤ ਕੌਰ, ਰੁਪਿੰਦਰਜੀਤ ਕੌਰ ਆਦਿ ਸਮੂਹ ਸਟਾਫ਼ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਹਰੀਕੇ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਪਰਦੀਪ ਕਤਲ ਕਾਂਡ ਐਕਸ਼ਨ ਕਮੇਟੀ ਵਲੋਂ ਮਨਦੀਪ ਸਿੰਘ ਦੇ ਸਮਰਥਨ ਦਾ ਐਲਾਨ <br/>
Ad Position 24