23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਅੱਡਾ ਝਬਾਲ ਵਿਖੇ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਕਾਂਗਰਸੀ ਵਰਕਰਾਂ ਦਾ ਹੋਇਆ ਇਕੱਠ

Ad Position 21
No active advertisement
ਅਜੀਤ ਡੈਸਕ 23-10-2025
ਝਬਾਲ, 22 ਅਕਤੂਬਰ (ਸੁਖਦੇਵ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅੱਡਾ ਝਬਾਲ ਵਿਖੇ ਕਾਂਗਰਸੀ ਵਰਕਰਾਂ ਦਾ ਭਰਵਾਂ ਇਕੱਠ ਹੋਇਆ | ਇਸ ਮੌਕੇ ਚੋਣ ਇੰਚਾਰਜ ਸੁਖਬਿੰਦਰ ਸਿੰਘ ਸਰਕਾਰੀਆ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿਚ ਭੇਜਣ ਲਈ ਲਾਮਬੰਦ ਕਰਦਿਆਂ ਕਿਹਾ ਕਿ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋ ਗਏ ਹਨ | ਉਨ੍ਹਾਂ ਨੇ 23 ਅਕਤੂਬਰ ਨੂੰ ਅੱਡਾ ਝਬਾਲ ਵਿਖੇ ਕਾਂਗਰਸ ਪਾਰਟੀ ਵਲੋਂ ਕੋਲੇ ਜਾ ਰਹੇ ਦਫਤਰ ਵਿਚ ਸਮੂਹ ਕਾਂਗਰਸੀ ਵਰਕਰਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਕਾਂਗਰਸ ਪਾਰਟੀ ਦੇ ਮੀਡੀਆ ਇੰਚਾਰਜ ਨਰਿੰਦਰ ਸਿੰਘ ਸੰਧੂ, ਬਲਾਕ ਪ੍ਰਧਾਨ ਜਗਮੀਤ ਸਿੰਘ ਗੰਡੀਵਿੰਡ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਗੱਗੋਬੂਹਾ, ਵਾਈਸ ਚੇਅਰਮੈਨ ਰਾਣਾ ਭੁੱਚਰ, ਜਸਕਰਨ ਸਿੰਘ, ਦਲਜੀਤ ਸਿੰਘ ਸੰਧੂ, ਗੁਰਮੀਤ ਸਿੰਘ ਭੁਸੇ, ਜਗਮੀਤ ਸਿੰਘ, ਗੁਰਬਾਜ ਸਿੰਘ ਕਾਜੀਕੋਟ, ਗੁਰਸਿੱਖ ਸਿੰਘ ਚੀਮਾ, ਬਲਵਿੰਦਰ ਸਿੰਘ, ਗੁਰਿੰਦਰ ਸਿੰਘ ਬੀਟਾ, ਮਹਾਬੀਰ ਸਿੰਘ, ਪਲਵਿੰਦਰ ਸਿੰਘ ਚਾਹਲ, ਮਲਕੀਅਤ ਸਿੰਘ, ਸਾਬਕਾ ਸਰਪੰਚ ਮਿਲਖਾ ਸਿੰਘ ਮੱਜੂਪੁਰ, ਸਾਬਕਾ ਸਰਪੰਚ ਨਰਿੰਦਰ ਪੱਪਾ, ਮੈਂਬਰ ਪੰਚਾਇਤ ਸਾਬਕਾ ਗੁਰਭਿੰਦਰ ਸਿੰਘ ਝਬਾਲ, ਸੁਖਵਿੰਦਰ ਸਿੰਘ ਬਿੱਟੂ, ਇੰਦਰਜੀਤ ਸਿੰਘ ਲਾਲੀ ਪਲਾਈਵੁੱਡ ਵਾਲੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਇਆ ਡਰੋਨ ਬਰਾਮਦ ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਦੀਵਾਲੀ ਦਾ ਤਿਉਹਾਰ ਮਨਾਇਆ <br/>
Ad Position 24