29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ <br/>

Ad Position 21
No active advertisement
ਅਜੀਤ ਡੈਸਕ 05-11-2025
ਤਰਨ ਤਾਰਨ, 4 ਨਵੰਬਰ (ਹਰਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਗ੍ਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਨਗਰ ਕੀਰਤਨ ਦੀ ਅਰੰਭਤਾ ਹੋਈ | ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦਾ ਸਟਾਫ਼ ਮੌਜੂਦ ਸੀ | ਆਰੰਭ ਹੋਇਆ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਗਿਆ, ਜਿੱਥੇ ਜਗ੍ਹਾ ਜਗ੍ਹਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਨਗਰ ਕੀਰਤਨ 'ਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਵੀ ਹਿੱਸਾ ਲਿਆ ਗਿਆ, ਉੱਥੇ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ ਗਏ, ਜੋ ਕਿ ਖਿੱਚ ਦਾ ਕੇਂਦਰ ਬਣੇ ਰਹੇ | ਨਗਰ ਕੀਰਤਨ ਵਿਚ ਮੌਜੂਦ ਸੰਗਤਾਂ ਵਲੋਂ ਨਗਰ ਕੀਰਤਨ ਦੇ ਅੱਗੇ ਅੱਗੇ ਸਾਫ਼ ਸਫ਼ਾਈ ਕੀਤੀ ਜਾ ਰਹੀ ਸੀ ਅਤੇ ਸਤਨਾਮ-ਵਾਹਿਗੁਰੂ ਜੀ ਦਾ ਗੁਣਗਾਨ ਕੀਤਾ ਜਾ ਰਿਹਾ ਸੀ |
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ, ਭਾਈ ਦਿਲਬਾਗ ਸਿੰਘ ਅਕਾਊਟੈਂਟ, ਭਾਈ ਸੁਰਿੰਦਰ ਸਿੰਘ ਖਜਾਨਚੀ, ਭਾਈ ਰਣਜੀਤ ਸਿੰਘ ਰਿਕਾਰਡ ਕੀਪਰ, ਭਾਈ ਨਿਰਵੈਲ ਸਿੰਘ ਕਲਰਕ, ਧੰਨਾ ਭਗਤ ਸੇਵਾ ਸੁਸਾਇਟੀ ਆਦਿ ਸਮੇਤ ਸਮੂਹ ਸਟਾਫ਼ ਅਤੇ ਵੱਖ-ਵੱਖ ਸਭਾ ਸੁਸਾਇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ 'ਚ ਸੰਗਤ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਭਾਰੀ ਬਹੁਮਤ ਨਾਲ ਜੇਤੂ ਹੋਣਗੇ-ਕਰਨੈਲ ਸਿੰਘ ਪੀਰ ਮੁਹੰਮਦ <br/> ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡਾਂ ਨੂੰ ਨਵੇਂ ਜ਼ਿਲ੍ਹੇ ਨਾਲ ਜੋੜਨ ਦੇ ਵਿਰੋਧ 'ਚ ਮੁਕੰਮ...
Ad Position 24