31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਗੁਰੂ ਤੇਗ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਸ੍ਰੀ ਗੁਰੂ ਤੇਗ ਬਹਾਦਰ ਸਕੂਲ ਝਬਾਲ ਵਿਖੇ ਮਨਾਏ ਗਏ ਪ੍ਰਕਾਸ਼ ਪੁਰਬ ਮੌਕੇ ਪਿ੍ੰਸੀਪਲ ਪਰਮਜੀਤ ਸਿੰਘ ਸੋਹਲ ਗੁਰਬਾਣੀ ਪੜ੍ਹਦੇ ਹੋਏ, ਨਾਲ ਸਕੂਲ ਸਟਾਫ ਅਤੇ ਵਿਦਿਆਰਥੀ ਅਤੇ ਕੀਰਤਨ ਕਰਦੇ ਹੋਏ ਬੱਚੇ | ਤਸਵੀਰ: ਗੱਗੋਬੂਹਾ <br/> 05-11-2025
ਝਬਾਲ, 4 ਨਵੰਬਰ (ਸਰਬਜੀਤ ਸਿੰਘ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਝਬਾਲ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ, ਸ੍ਰੀ ਆਨੰਦ ਸਾਹਿਬ ਦੇ ਜਾਪ ਕੀਤੇ ਗਏ | ਇਸ ਉਪਰੰਤ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਕਵਿਤਾਵਾਂ, ਕਵੀਸ਼ਰੀ ਅਤੇ ਲੈਕਚਰ ਪੇਸ਼ ਕੀਤੇ ਗਏ | ਇਸ ਸਮੇਂ ਐਮ.ਡੀ. ਪਰਮਜੀਤ ਸਿੰਘ ਸੋਹਲ ਨੇ ਸਰਲ ਅਤੇ ਸੁੰਦਰ ਤਰੀਕੇ ਨਾਲ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦੱਸੇ ਹੋਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਵਿਚ ਮਠਿਆਈ ਦੇ ਰੂਪ ਵਿਚ ਪ੍ਰਸ਼ਾਦਿ ਵਰਤਾਇਆ ਗਿਆ | ਇਸ ਸਮੇਂ ਪਿ੍ੰਸੀਪਲ ਮੈਡਮ ਵਰਿੰਦਰ ਕੌਰ, ਮੈਨੇਜਿੰਗ ਕਮੇਟੀ ਸਕੱਤਰ ਹਰਜਿੰਦਰਪਾਲ ਸਿੰਘ, ਮੈਨੇਜ਼ਰ ਸਿਮਰਤਪਾਲ ਸਿੰਘ, ਕਲਰਕ ਬਲਵਿੰਦਰ ਸਿੰਘ, ਵਿਜੈ ਕੁਮਾਰ, ਹਰੀਸ਼ ਕੁਮਾਰ, ਮਨਦੀਪ ਕੌਰ, ਗੁਰਿੰਦਰ ਕੌਰ, ਮਨਬੀਰ ਕੌਰ, ਕਰਮਜੀਤ ਕੌਰ, ਨਵਦੀਪ ਕੌਰ, ਰਾਜਬੀਰ ਕੌਰ, ਸੁਖਵਿੰਦਰ ਕੌਰ, ਗੁਰਜੀਤ ਕੌਰ, ਕਮਲੇਸ਼ ਰਾਣੀ, ਜਤਿੰਦਰਪਾਲ ਕੌਰ, ਕੁਲਵੰਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਨੇ ਅਕਾਲੀ-ਕਾਂਗਰਸ ਅਤੇ ਮਜੀਠੀਆ ਦੇ ਡਰੱਗ ਸਾਮਰਾਜ ਦੇ ਭਿ੍ਸ਼ਟਾਚਾਰ ਨੂੰ ਕੀਤਾ ਬੇਨਕਾਬ <br/> ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੋਇੰਦਵਾਲ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ <br/>
Ad Position 24