14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸੇਖਵਾਂ ਦੀ ਅਗਵਾਈ ਹੇਠ ਧਰਮੀ ਫੌਜੀ ਪਰਿਵਾਰਾਂ ਨੇ 'ਆਪ' ਨੂੰ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 06-11-2025
ਤਰਨ ਤਾਰਨ, 5 ਨਵੰਬਰ (ਹਰਿੰਦਰ ਸਿੰਘ)- ਤਰਨ ਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਸਮੂਹ ਧਰਮੀ ਫੌਜੀ ਪਰਿਵਾਰ ਵੈੱਲਫੇਅਰ ਬੋਰਡ ਜਥੇਬੰਦੀ ਨੇ 'ਆਪ' ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ | ਇਹ ਫੈਸਲਾ 'ਆਪ' ਦੇ ਸੀਨੀਅਰ ਆਗੂ ਅਤੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਇਕ ਅਹਿਮ ਮੀਟਿੰਗ ਤੋਂ ਬਾਅਦ ਲਿਆ ਗਿਆ | ਜਾਣਕਾਰੀ ਦਿੰਦਿਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ | ਮੀਟਿੰਗ ਵਿਚ ਜਥੇਬੰਦੀ ਦੇ ਸਰਪ੍ਰਸਤ ਸਵਿੰਦਰ ਸਿੰਘ ਗਿੱਲ ਅਤੇ ਹੋਰ ਪ੍ਰਮੁੱਖ ਆਗੂ ਸ਼ਾਮਿਲ ਹੋਏ | ਐਡਵੋਕੇਟ ਸੇਖਵਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਸਮੂਹ ਧਰਮੀ ਫੌਜੀ ਪਰਿਵਾਰਾਂ ਨੂੰ ਦਰਪੇਸ਼ ਮਸਲਿਆਂ 'ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਬੰਦੀ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਧਰਮੀ ਫੌਜੀ ਪਰਿਵਾਰਾਂ ਦੀ ਭਲਾਈ ਲਈ ਆਉਣ ਵਾਲੇ ਦਿਨਾਂ ਵਿਚ ਵੱਡੇ ਪੱਧਰ 'ਤੇ ਐਲਾਨ ਕਰੇਗੀ | ਉਨ੍ਹਾਂ ਕਿਹਾ ਕਿ ਜਥੇਬੰਦੀ ਦੀਆਂ ਹੋਰ ਜਾਇਜ਼ ਮੰਗਾਂ ਨੂੰ ਵੀ ਜਲਦੀ ਤੋਂ ਜਲਦੀ ਹੱਲ ਕਰ ਦਿੱਤਾ ਜਾਵੇਗਾ | ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਮਿਲੇ ਇਸ ਠੋਸ ਭਰੋਸੇ ਤੋਂ ਬਾਅਦ, ਸਮੂਹ ਧਰਮੀ ਫੌਜੀ ਪਰਿਵਾਰ ਵੈੱਲਫੇਅਰ ਬੋਰਡ ਜੱਥੇਬੰਦੀ ਨੇ ਤਰਨਤਾਰਨ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਪੂਰੀ ਤਰ੍ਹਾਂ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਤੇਵਾਲ ਵਿਖੇ ਭਾਈ ਮਨਦੀਪ ਸਿੰਘ ਦੇ ਹੱਕ 'ਚ ਚੋਣ ਮੀਟਿੰਗ ਅਗਲੀ ਖ਼ਬਰ ਝੂਠੇ ਵਾਅਦਿਆਂ 'ਤੇ ਟਿਕੀ ਸਰਕਾਰ ਦਾ ਪਰਦਾਫ਼ਾਸ਼ ਹੋ ਚੁੱਕਾ ਹੈ-ਬਾਬੂ ਸਿੰਘ ਬਰਾੜ
Ad Position 24