28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਿੰਡ ਖਾਰਾ ਵਿਖੇ ਕਾਂਗਰਸ ਨੂੰ ਝਟਕਾ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ ਕੰਚਨਪ੍ਰੀਤ ਕੌਰ ਨੇ ਸ਼ਾਮਿਲ ਪਰਿਵਾਰਾਂ ਦਾ ਕੀਤਾ ਸਵਾਗਤ

Ad Position 21
No active advertisement
ਕਾਂਗਰਸ ਛੱਡ ਅਕਾਲੀ ਦਲ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਬੀਬੀ ਕੰਚਨਪ੍ਰੀਤ ਕੌਰ | ਤਸਵੀਰ:ਮਨਜੀਤ ਸਿੰਘ <br/> 07-11-2025
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿੰਡ ਖਾਰਾ ਦੇ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਕੰਚਨਪ੍ਰੀਤ ਕੌਰ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਦਿਆਂ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਲੋਕ ਮੁੱਦਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਗੈਂਗਸਟਰਵਾਦ, ਭਿ੍ਸ਼ਟਾਚਾਰ, ਨਸ਼ਾਖੋਰੀ ਸਿਖ਼ਰਾਂ 'ਤੇ ਹੈ ਪ੍ਰੰਤੂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤਰਫ਼ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਫਤਵਾ ਦੇ ਕੇ ਉਨ੍ਹਾਂ ਨੂੰ ਵੋਟਾਂ ਪਾ ਕੇ ਵੱਡੀ ਲੀਡ ਨਾਲ ਜਿੱਤਾਓ ਤਾਂ ਜੋ ਉਹ ਤੁਹਾਡੇ ਇਲਾਕੇ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਨੂੰ ਪਹਿਲ ਦੇ ਅਧਾਰ 'ਤੇ ਕਰਵਾ ਸਕਣ | ਇਸ ਮੌਕੇ ਪਿੰਡ ਵਾਸੀਆਂ ਨੇ ਕੰਚਨਪ੍ਰੀਤ ਕੌਰ ਨੂੰ ਭਰੋਸਾ ਦਿੱਤਾ ਕਿ ਉਹ ਅਕਾਲੀ ਦਲ ਨੂੰ ਸਮਰਥਨ ਦਿੰਦੇ ਹੋਏ ਬੀਬੀ ਸੁਖਵਿੰਦਰ ਕੌਰ ਨੂੰ ਇਸ ਹਲਕੇ ਤੋਂ ਜੇਤੂ ਬਣਾਉਣਗੇ | ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਕੰਚਨਪ੍ਰੀਤ ਕੌਰ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਨੇ ਦਿੱਤਾ ਧਰਨਾ ਅਗਲੀ ਖ਼ਬਰ ਅਕਾਲੀ ਦਲ ਵਲੋਂ ਕੰਚਨਪ੍ਰੀਤ ਕੌਰ ਦਾ ਪਿੱਛਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ
Ad Position 24