29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਖੇਮਕਰਨ 'ਚ ਗੁਰਦੁਆਰਾ ਬਾਬਾ ਥੰਮ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 07-11-2025
ਖੇਮਕਰਨ, 6 ਨਵੰਬਰ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਦੇ ਇਤਿਹਾਸਕ ਗੁਰਦੁਆਰਾ ਬਾਬਾ ਥੰਮ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧ 'ਚ ਪਹਿਲਾ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਗੁਰਪੁਰਬ ਵਾਲੇ ਦਿਨ ਰੱਖੇ ਗਏ ਅਖੰਡ ਪਾਠਾਂ ਦੇ ਭੋਗ ਉਪਰੰਤ ਦੀਵਾਨ ਸਜਾਇਆ ਗਿਆ, ਜਿਸ 'ਚ ਪੰਥ ਦੇ ਨਾਮਵਰ ਕਵੀਸ਼ਰੀ ਜਥੇ. ਭਾਈ ਮੱਖਣ ਸਿੰਘ ਦਸਮੇਸ਼ ਨਗਰ ਵਾਲਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਾ ਇਤਿਹਾਸ ਸੁਣਾ ਕਿ ਸੰਗਤਾਂ ਨੂੰ ਨਿਹਾਲ ਕੀਤਾ | ਰਾਤ ਨੂੰ ਮੁੜ ਸਜਾਏ ਗਏ ਦਰਬਾਰ 'ਚ ਢਾਡੀ ਭਾਈ ਸਤਨਾਮ ਸਿੰਘ ਲਾਲੂ ਘੁੰਮਣ ਦੇ ਜਥੇ ਵਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਨੂੰ ਵਾਰਾਂ ਰੂਪੀ ਸੁਣਾਇਆ ਗਿਆ ਤੇ ਨਾਲ ਹੀ ਮਸ਼ਹੂਰ ਕਥਾਵਾਚਕ ਭਾਈ ਸੁਖਦੇਵ ਸਿੰਘ ਡੱਲਾ ਸੁਲਤਾਨਪੁਰ ਲੋਧੀ ਵਾਲਿਆਂ ਨੇ ਕਥਾ ਕਰਕੇ ਖ਼ੂਬ ਰੰਗ ਬੰਨਿ੍ਹਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਆਈਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ | ਇਸ ਸਮਾਗਮ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਅਵਤਾਰ ਸਿੰਘ, ਗ੍ਰੰਥੀ ਬਾਬਾ ਗੁਰਸੇਵਕ ਸਿੰਘ, ਬਾਬਾ ਗੁਰਮੰਗਤ ਸਿੰਘ, ਸਾਬਕਾ ਪ੍ਰਧਾਨ ਆਲਮ ਵਿੱਜੇ ਸਿੰਘ ਪੱਤੂ, ਸਾਬਕਾ ਕੌਂਸਲਰ ਉਂਕਾਰ ਸਿੰਘ ਸੋਢੀ, ਚੇਅਰਮੈਨ ਬਲਜੀਤ ਸਿੰਘ ਖਾਹਰਾ, ਗੁਰਪ੍ਰੀਤ ਸਿੰਘ ਬਿੱਟੂ, ਰਵੇਲ ਸਿੰਘ ਭੂਰਾ, ਡਾਇਰੈਕਟਰ ਸੁਰਜੀਤ ਸਿੰਘ ਭੂਰਾ, ਅੰਗਰੇਜ਼ ਸਿੰਘ ਪੱਤੂ, ਬਾਬਾ ਰਣਜੀਤ ਸਿੰਘ, ਸਰਵਨ ਸਿੰਘ ਭੰਬਾ, ਮਨਜਿੰਦਰ ਸਿੰਘ ਬਿਜਲੀ ਵਾਲਾ, ਭੌਲੂ ਬਿਜਲੀ ਵਾਲਾ, ਸੁਖਦੇਵ ਸਿੰਘ ਅਲਗੋਂ, ਮਨਜੀਤ ਸਿੰਘ ਕੌਂਸਲਰ, ਰਣਜੀਤ ਸਿੰਘ ਰਾਣਾ, ਮਨਜੀਤ ਸਿੰਘ ਸੋਢੀ, ਭੁਪਿੰਦਰ ਸਿੰਘ, ਬਾਬਾ ਮਨਜੀਤ ਸਿੰਘ, ਬਾਬਾ ਬੁੱਖਲ ਸਿੰਘ, ਦਿਲਬਾਗ ਲਿੰਘ ਪੱਟੀ, ਗਿਆਨੀ ਹਰਭਜਨ ਸਿੰਘ ਆਦਿ ਹੋਰ ਸੰਗਤਾਂ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਕਰਵਾਇਆ ਸੈਮੀਨਾਰ <br/> ਅਗਲੀ ਖ਼ਬਰ ਗੁਰੂ ਹਰਿਕਿ੍ਸ਼ਨ ਸਕੂਲ ਝਬਾਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ <br/>
Ad Position 24