29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵੋਟਰ ਕਾਰਡ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਵੋਟ- ਰਿਟਰਨਿੰਗ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 07-11-2025
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੀ 11 ਨਵੰਬਰ ਨੂੰ ਹੋ ਰਹੀ ਉਪ ਚੋਣ ਦੌਰਾਨ ਵੋਟਰ ਆਪਣੀ ਵੋਟ ਪਾਉਣ ਲਈ ਵੋਟਰ ਸ਼ਨਾਖ਼ਤੀ ਕਾਰਡ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਦਿਖਾ ਕੇ ਵੋਟ ਪਾ ਸਕਣਗੇ | ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ-ਕਮ-ਐੱਸ.ਡੀ.ਐੱਮ. ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐੱਮ.ਪੀ. ਐੱਮ.ਐੱਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਬੀਬੀ ਸੁਖਵਿੰਦਰ ਕੌਰ ਦੇ ਹੱਕ 'ਚ ਔਲਖ, ਲਾਹੌਰੀਆ ਅਤੇ ਹੋਰਨਾਂ ਵਲੋਂ ਘਰ-ਘਰ ਪ੍ਰਚਾਰ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ 'ਚ ਸੈਂਟਰ ਰਸੂਲਪੁਰ ਨੇ ਓਵਰਆਲ ਟਰਾਫ਼ੀ ਜਿੱਤੀ <br/>
Ad Position 24