29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਵੋਟਰ ਵੀ ਹਰਮੀਤ ਸੰਧੂ ਨੂੰ ਜਿਤਾ ਕੇ ਸਰਕਾਰ ਦੀਆਂ ਨੀਤੀਆਂ 'ਤੇ ਲਾਉਣਗੇ ਮੋਹਰ- ਵਿਧਾਇਕ ਅਰੋੜਾ

Ad Position 21
No active advertisement
ਅਜੀਤ ਡੈਸਕ 07-11-2025
ਤਰਨ ਤਾਰਨ, 6 ਨਵੰਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਔਰਤਾਂ ਸਮੇਤ ਹਰ ਵਰਗ ਦੀ ਭਲਾਈ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਦਿਖਾ ਰਹੀ ਹੈ | ਉਨ੍ਹਾਂ ਨੇ 'ਆਪ' ਸਰਕਾਰ ਵਲੋਂ ਸ਼ੁਰੂ ਕੀਤੀ ਗਈ ਰਾਜ ਪੱਧਰੀ ਮਹਿਲਾ ਸਿਹਤ ਅਤੇ ਰੁਜ਼ਗਾਰ ਕੈਂਪ ਲੜੀ ਦੀ ਸ਼ਲਾਘਾ ਕਰਦਿਆਂ ਇਸ ਨੂੰ ਔਰਤਾਂ ਦੇ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਦੱਸਿਆ | ਵਿਧਾਇਕ ਅਰੋੜਾ ਨੇ ਤਰਨ ਤਾਰਨ ਜ਼ਿਮਨੀ ਚੋਣ ਦਾ ਜਿਕਰ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦੀ ਇਸੇ ਲੋਕ-ਪੱਖੀ ਕਾਰਗੁਜ਼ਾਰੀ ਦੇ ਆਧਾਰ 'ਤੇ ਤਰਨ ਤਾਰਨ ਦੇ ਲੋਕ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਮਨ ਬਣਾ ਚੁੱਕੇ ਹਨ | ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਰਾਹੀਂ ਹੁਣ ਤਕ 16 ਕੰਪਨੀਆਂ ਨੇ ਹਿੱਸਾ ਲਿਆ ਅਤੇ 500 ਦੇ ਕਰੀਬ ਲੜਕੀਆਂ ਨੇ ਰਜਿਸਟ੍ਰੇਸ਼ਨ ਕਰਵਾਈ | ਸਭ ਤੋਂ ਸ਼ਲਾਘਾਯੋਗ ਗੱਲ ਇਹ ਹੈ ਕਿ 295 ਦੀ ਚੋਣ ਕੀਤੀ ਗਈ ਅਤੇ 72 ਤੋਂ ਵੱਧ ਲੜਕੀਆਂ ਨੂੰ ਮੌਕੇ 'ਤੇ ਹੀ ਨੌਕਰੀ ਦੇ ਪੱਤਰ ਸੌਂਪੇ ਗਏ | ਉਨ੍ਹਾਂ ਕਿਹਾ ਕਿ ਇਹ 'ਆਪ' ਸਰਕਾਰ ਦਾ 'ਰੁਜ਼ਗਾਰ ਮਾਡਲ' ਹੈ, ਜੋ ਗੱਲਾਂ 'ਤੇ ਨਹੀਂ, ਸਗੋਂ ਕੰਮ 'ਤੇ ਯਕੀਨ ਰੱਖਦਾ ਹੈ | 'ਆਪ' ਮਹਿਲਾ ਵਿੰਗ ਪ੍ਰਧਾਨ ਨੇ ਕਿਹਾ ਕਿ ਮਾਨ ਸਰਕਾਰ ਸਵੈ-ਸਹਾਇਤਾ ਸਮੂਹਾਂ ਰਾਹੀਂ ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਲਈ ਵੀ ਪਲੇਟਫਾਰਮ ਦੇ ਰਹੀ ਹੈ | ਉਨ੍ਹਾਂ ਤਰਨ ਤਾਰਨ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਨੂੰ ਹੋਰ ਤੇਜ਼ ਗਤੀ ਦੇਣ ਅਤੇ 'ਆਪ' ਸਰਕਾਰ ਦੇ ਹੱਥ ਮਜ਼ਬੂਤ ਕਰਨ ਲਈ, ਤਰਨ ਤਾਰਨ ਦੇ ਲੋਕ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਵੋਟ ਪਾ ਕੇ ਕਾਮਯਾਬ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਬਲਾਕ ਕਾਂਗਰਸ ਪ੍ਰਧਾਨ ਦਵਿੰਦਰ ਸਿੰਘ ਵਲਟੋਹਾ ਦੇ ਯਤਨਾਂ ਸਦਕਾ ਅਨੇਕਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ <br/> ਅਗਲੀ ਖ਼ਬਰ ਤਰਨ ਤਾਰਨ 'ਚ 'ਆਪ' ਨੂੰ ਵੱਡਾ ਹੁਲਾਰਾ
Ad Position 24