29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਦੇ ਬੱਚਿਆਂ ਦੀ ਬੋਰਡ ਪ੍ਰੀਖਿਆ ਫੀਸ ਮਾਫ ਕੀਤੀ ਜਾਵੇ-ਢਿਲੋਂ <br/>

Ad Position 21
No active advertisement
ਅਜੀਤ ਡੈਸਕ 20-09-2025
ਲੁਧਿਆਣਾ, 19 ਨਵੰਬਰ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਆਏ ਹੜ੍ਹ ਪ੍ਰਭਾਵਿਤ ਇਲਾਕਿਆਂ ਵਾਲੇ ਸਕੂਲਾਂ 'ਚ ਪੜ੍ਹਨ ਵਾਲੇ ਦਸਵੀਂ, ਬਾਰ੍ਹਵੀਂ ਵਾਲੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆ ਫੀਸ ਜੋ ਕਿ ਦਸਵੀਂ ਦੀ 1720 ਰੁਪਏ ਅਤੇ ਬਾਰ੍ਹਵੀਂ ਦੀ 2170 ਰੁਪਏ ਹੈ | ਇਹ ਪ੍ਰੀਖਿਆ ਫੀਸ ਮਾਫ ਕੀਤੀ ਜਾਵੇ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕੁੱਝ ਰਾਹਤ ਮਿਲ ਸਕੇ ਅਤੇ ਵਿਦਿਆਰਥੀ ਆਪਣੀ ਪੜ੍ਹਾਈ ਬਿਨਾਂ ਕਿਸੇ ਮਾਨਸਿਕ ਦਬਾਅ ਤੋਂ ਪੂਰੀ ਕਰ ਸਕਣ ਅਤੇ ਕਿਸੇ ਵੀ ਵਿਦਿਆਰਥੀ ਨੂੰ ਬੋਰਡ ਪ੍ਰੀਖਿਆ ਫੀਸ ਕਰਕੇ ਪੜ੍ਹਾਈ ਛੱਡਣ ਲਈ ਮਜਬੂਰ ਨਾ ਹੋਣਾ ਪਵੇ | ਇਸ ਮੌਕੇ ਅਮਰਜੀਤ ਸਿੰਘ ਘੁਡਾਣੀ, ਦਵਿੰਦਰ ਸਿੰਘ ਗੁਰੂ, ਗੁਰਜੇਪਾਲ ਸਿੰਘ, ਜਗਦੀਪ ਸਿੰਘ, ਹਰਦੀਪ ਸਿੰਘ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ, ਹਰਜਿੰਦਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿੱਖ ਨੌਜਵਾਨ ਸੇਵਾ ਸੁਸਾਇਟੀ ਵਲੋਂ ਹੜ੍ਹ ਪੀੜਤਾਂ ਦੀ ਕੀਤੀ ਜਾ ਰਹੀ ਹਰ ਸੰਭਵ ਸਹਾਇਤਾ-ਮਨਿੰਦਰ ਆਹੂਜਾ <br/> ਅਗਲੀ ਖ਼ਬਰ ਜੀ.ਐਨ.ਡੀ.ਈ.ਸੀ. ਅੰਤਰ-ਕਾਲਜ ਸਾਈਕਲਿੰਗ ਮੁਕਾਬਲਾ 2025 ਕਰਵਾਇਆ <br/>
Ad Position 24