28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਫੂਕੀ ਸਰਕਾਰ ਦੀ ਅਰਥੀ

Ad Position 21
No active advertisement
ਅਜੀਤ ਡੈਸਕ 20-09-2025

ਲੁਧਿਆਣਾ, 19 ਸਤੰਬਰ (ਜਸਵਿੰਦਰ ਸਿੰਘ)-1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਸੱਦੇ 'ਤੇ ਐਸ.ਸੀ.ਡੀ. ਸਰਕਾਰੀ ਕਾਲਜ, ਜੀ.ਸੀ.ਜੀ. ਸਰਕਾਰੀ ਕਾਲਜ, ਸਰਕਾਰੀ ਕਾਲਜ ਲੁਧਿਆਣਾ ਈਸਟ, ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਅਤੇ ਰਾਏਕੋਟ ਸਰਕਾਰੀ ਕਾਲਜ ਦੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਮੀਟਿੰਗ ਤੋਂ ਮੁੱਕਰਨ ਵਾਲੀ 'ਆਪ' ਸਰਕਾਰ ਖ਼ਿਲਾਫ਼ ਕਾਲਜ ਗੇਟ ਤੋਂ ਮਾਰਚ ਦੀ ਸ਼ੁਰੂਆਤ ਕਰਦਿਆਂ ਫੁਆਰਾ ਚੌਕ ਵਿਚ ਭਗਵੰਤ ਮਾਨ ਸਰਕਾਰ ਦੀ ਅਰਥੀ ਫੂਕੀ ਗਈ | ਪ੍ਰੋ. ਜਸਪ੍ਰੀਤ ਸਿਵੀਆਂ ਨੇ ਕਿਹਾ ਕਿ ਸਰਕਾਰ 1158 ਭਰਤੀ ਨੂੰ ਬਚਾਉਣ ਲਈ ਰੀਵਿਊ ਪਟੀਸ਼ਨ ਦਾਇਰ ਕਰਨ ਲਈ ਪਹਿਲਾਂ ਹੀ ਦੋ ਮਹੀਨੇ ਲੰਘਾ ਚੁੱਕੀ ਹੈ | ਹੁਣ ਵੀ ਇਸ ਮਸਲੇ 'ਤੇ ਸੁਹਿਰਦਤਾ ਨਾ ਦਿਖਾਉਣਾ ਸਰਕਾਰ ਦੀ ਬਦਨੀਤੀ ਨੂੰ ਦਰਸਾਉਂਦਾ ਹੈ | ਪ੍ਰੋ. ਬਲਜਿੰਦਰ ਕੁਮਾਰ ਨੇ ਕਿਹਾ ਕਿ 'ਆਪ' ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ, ਪਰ ਅਸਲ ਦੇ ਵਿਚ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਖੂਹ ਖਾਤੇ ਸਿੱਟਣ ਦੀ ਪੂਰੀ ਤਿਆਰੀ ਚੱਲ ਰਹੀ ਹੈ | ਪ੍ਰੋ. ਗੁਰਜੰਟ ਸਿੰਘ ਨੇ ਜਾਣਕਾਰੀ ਦਿੱਤੀ ਕਿ ਬੀਤੇ ਸੋਮਵਾਰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਮੌਕੇ 1158 ਫ਼ਰੰਟ ਦੇ ਆਗੂਆਂ ਸਮੇਤ 16 ਸਾਥੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਮਹਿਲਾ ਸਾਥੀਆਂ ਨਾਲ ਧੱਕਾ ਮੁੱਕੀ ਕੀਤੀ ਗਈ, ਚੁੰਨੀਆਂ ਖਿੱਚੀਆਂ ਗਈਆਂ | ਇਸ ਉਪਰੰਤ ਲਗਾਤਾਰ ਸੰਘਰਸ਼ ਸਦਕਾ ਗਿ੍ਫ਼ਤਾਰ ਸਾਥੀਆਂ ਨੂੰ ਰਿਹਾਅ ਕੀਤਾ ਗਿਆ | ਪ੍ਰੋ. ਪਰਮਜੀਤ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਤੁਰੰਤ ਮੀਟਿੰਗ ਕਰ ਕੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਹੱਕਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿਚ ਰੀਵਿਊ ਫਾਈਲ ਨਹੀਂ ਕੀਤੀ ਜਾਂਦੀ ਤਾਂ ਐਤਵਾਰ ਨੂੰ ਮੁੜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ | ਇਸ ਮੁਜ਼ਾਹਰੇ ਵਿਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ ਕਾਰਕੁੰਨ ਵੀ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਸਵਰਨਕਾਰ ਦੇ ਸ਼ੋਰੂਮ ਤੋਂ ਨੌਜਵਾਨ ਲੱਖਾਂ ਦੇ ਗਹਿਣੇ ਚੋਰੀ ਕਰਕੇ ਹੋਇਆ ਫ਼ਰਾਰ ਅਗਲੀ ਖ਼ਬਰ ਹਾਈ ਕੋਰਟ ਵਲੋਂ ਅਦਾਲਤ ਕੰਪਲੈਕਸ ਵਿਖੇ ਵਕੀਲਾਂ ਵਿਚਕਾਰ ਝੜਪ ਮਾਮਲੇ 'ਚ ਨੋਟਿਸ <br/>
Ad Position 24