18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹਥਿਆਰਬੰਦ ਲੁਟੇਰੇ ਕੰਪਨੀ ਮੁਲਾਜ਼ਮਾਂ ਨੂੰ ਲੁੱਟ ਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰਪੁਰ ਚੌਕ ਨੇੜੇ ਦੋ ਹਥਿਆਰਬੰਦ ਲੁਟੇਰੇ ਕੰਪਨੀ ਮੁਲਾਜ਼ਮਾਂ ਪਾਸੋਂ ਹਜ਼ਾਰਾਂ ਦੀ ਨਕਦੀ, ਮੋਬਾਈਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਪ੍ਰਭਾਤ ਨਗਰ ਦੇ ਰਹਿਣ ਵਾਲੇ ਸੰਜੇ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੀ ਕੰਪਨੀ ਦੇ ਐਮ.ਡੀ. ਮੁਹੰਮਦ ਯਾਮੀਨ ਨਾਲ ਸਕੂਟਰ 'ਤੇ ਜਾ ਰਿਹਾ ਸੀ, ਜਦੋਂ ਉਹ ਸ਼ੇਰਪੁਰ ਚੌਕ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਪਿੱਛੇ ਆ ਰਹੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ | ਇਹਨਾਂ ਲੁਟੇਰਿਆਂ ਵਲੋਂ ਉਨ੍ਹਾਂ ਪਾਸੋਂ ਨਕਦੀ ਦੀ ਮੰਗ ਕੀਤੀ ਗਈ, ਜਦੋਂ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਇਹਨਾਂ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਪਾਸੋਂ 30 ਹਜ਼ਾਰ ਦੀ ਨਕਦੀ, ਲੈਪਟਾਪ, ਮੋਬਾਈਲ ਅਤੇ ਹੋਰ ਸਾਮਾਨ ਲੁੱਟ ਲਿਆ ਤੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕਾਰਾਂ ਦੀਆਂ ਸਿਕਿਉਰਿਟੀ ਨੰਬਰ ਪਲੇਟਾਂ ਚੋਰੀ ਕਰਕੇ ਚੋਰ ਹੋਏ ਫ਼ਰਾਰ
Ad Position 24