18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੜਕ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਤ

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਬੇਗੋਆਣਾ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਐਕਟੀਵਾ ਸਵਾਰ ਦੀ ਮੌਤ ਹੋ ਗਈ ਹੈ | ਪੁਲਿਸ ਨੇ ਇਸ ਸਬੰਧੀ ਮਿ੍ਤਕ ਸ਼ਾਮ ਸੁੰਦਰ ਦੇ ਲੜਕੇ ਮਨੋਜ ਕੁਮਾਰ ਦੀ ਸ਼ਿਕਾਇਤ 'ਤੇ ਟਰੈਕਟਰ ਟਰਾਲੀ ਚਾਲਕ ਦਿਨੇਸ਼ ਪ੍ਰਸ਼ਾਦ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੇ ਪਿਤਾ ਪਿੰਡ ਬੇਗੋਆਣਾ ਮੁੱਖ ਸੜਕ 'ਤੇ ਜਾ ਰਹੇ ਸਨ ਕਿ ਉਕਤ ਕਥਿਤ ਦੋਸ਼ੀ ਨੇ ਟਰੈਕਟਰ ਟਰਾਲੀ ਉਨ੍ਹਾਂ ਦੇ ਸਕੂਟਰ ਵਿਚ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ | ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਕਰਾਰ ਦੇ ਦਿੱਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਦੋ ਗੁੱਟਾਂ ਵਿਚਾਲੇ ਚੱਲੀ ਗੋਲੀ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ
Ad Position 24