18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਦੋ ਗੁੱਟਾਂ ਵਿਚਾਲੇ ਚੱਲੀ ਗੋਲੀ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸ਼ੇਰਪੁਰ ਕਲਾਂ ਵਿਚ ਇਕ ਹਫ਼ਤਾ ਪਹਿਲਾਂ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਚੱਲੀ ਗੋਲੀ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਅੱਜ ਹਸਪਤਾਲ ਵਿਚ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖਤ ਬੰਟੀ ਕੁਮਾਰ ਵਾਸੀ ਮੁਸਲਿਮ ਕਾਲੋਨੀ ਸ਼ੇਰਪੁਰ ਕਲਾਂ ਵਜੋਂ ਕੀਤੀ ਗਈ ਹੈ | ਉਸ ਦੀ ਉਮਰ 36 ਸਾਲ ਦੇ ਕਰੀਬ ਸੀ | ਸ਼ੇਰਪੁਰ ਕਲਾਂ ਵਿਚ 12 ਸਤੰਬਰ ਦੀ ਰਾਤ ਨੂੰ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਜ਼ਬਰਦਸਤ ਲੜਾਈ ਹੋ ਗਈ ਸੀ ਅਤੇ ਇਸ ਲੜਾਈ ਵਿਚ ਨੌਜਵਾਨਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ ਸਨ | ਗੋਲੀ ਲੱਗਣ ਕਾਰਨ ਉਕਤ ਨੌਜਵਾਨ ਜ਼ਖਮੀ ਹੋ ਗਿਆ ਸੀ, ਜਿਸ ਨੂੰ ਕਿ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਸੀ | ਜਾਂਚ ਕਰ ਰਹੇ ਐਸ.ਐਚ.ਓ. ਮੋਤੀ ਨਗਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਦੋਸ਼ੀ ਨੌਜਵਾਨਾਂ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਉਨ੍ਹਾਂ ਦੇ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹਨਾਂ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ | ਹਾਲ ਦੀ ਘੜੀ ਪੁਲਿਸ ਨੇ ਬੰਟੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਨੌਜਵਾਨਾਂ ਵਿਚਾਲੇ ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾ ਰਿਹਾ ਹੈ | ਲੜਾਈ ਦੀ ਸੂਚਨਾ ਨੌਜਵਾਨਾਂ ਦੇ ਕਿਸੇ ਵੀ ਧੜੇ ਵਲੋਂ ਨਹੀਂ ਦਿੱਤੀ ਗਈ ਸੀ, ਜਿਸ ਕਾਰਨ ਪੁਲਿਸ ਵਲੋਂ ਆਪਣੇ ਪੱਧਰ 'ਤੇ ਹੀ ਇਸ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਕਮਿਸ਼ਨਰ ਨੇ ਕੀਤਾ ਅਚਨਚੇਤ ਨਿਰੀਖਣ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਤ
Ad Position 24