18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਗਰ ਨਿਗਮ ਕਮਿਸ਼ਨਰ ਨੇ ਕੀਤਾ ਅਚਨਚੇਤ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਗ਼ੈਰ-ਕਾਨੂੰਨੀ ਕਾਲੋਨੀਆਂ 'ਤੇ ਸ਼ਿਕੰਜਾ ਕਸਦਿਆਂ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸ਼ਨੀਵਾਰ ਨੂੰ ਨਗਰ ਨਿਗਮ ਦੇ ਜ਼ੋਨ ਸੀ ਅਧੀਨ ਆਉਂਦੇ ਇਲਾਕਿਆਂ ਵਿਚ ਅਚਾਨਕ ਨਿਰੀਖਣ ਕੀਤਾ ਅਤੇ ਸ਼ਿਮਲਾਪੁਰੀ, ਜਸਪਾਲ ਬਾਂਗੜ ਅਤੇ ਕੰਗਣਵਾਲ ਵਿਚ ਪੰਜ ਗੈਰ-ਕਾਨੂੰਨੀ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ | ਸੰਬੰਧਿਤ ਨਗਰ ਨਿਗਮ ਅਧਿਕਾਰੀਆਂ ਨੂੰ ਇਕ ਕਾਲੋਨਾਈਜ਼ਰ ਵਿਰੁੱਧ ਐਫ.ਆਈ.ਆਰ. ਦਰਜ ਕਰਨ ਅਤੇ ਇਨ੍ਹਾਂ ਪੰਜ ਗੈਰ-ਕਾਨੂੰਨੀ ਕਾਲੋਨੀਆਂ ਵਿਚ ਇਮਾਰਤਾਂ ਨੂੰ ਢਾਹੁਣ/ਸੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਤੋਂ ਇਲਾਵਾ, ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਹੁਕਮ ਦਿੱਤਾ ਕਿ ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਕਰਨ ਵਿਚ ਅਸਫਲ ਰਹਿਣ ਲਈ ਸਬੰਧਿਤ ਏ.ਟੀ.ਪੀ. ਅਤੇ ਇਮਾਰਤਾਂ ਦੇ ਇੰਸਪੈਕਟਰਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ | ਨਿਰੀਖਣ ਦੌਰਾਨ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਏ.ਟੀ.ਪੀ. ਨਵਨੀਤ ਖੋਖਰ ਸਮੇਤ ਹੋਰ ਅਧਿਕਾਰੀ ਮੌਜੂਦ ਸਨ | ਸੰਬੰਧਿਤ ਅਧਿਕਾਰੀਆਂ ਨੂੰ ਸ਼ਿਮਲਾਪੁਰੀ ਵਿਚ ਢੰਡ ਪੈਲੇਸ ਨੇੜੇ ਗੈਰ-ਕਾਨੂੰਨੀ ਕਾਲੋਨੀ ਸਥਾਪਤ ਕਰਨ ਲਈ ਇਕ ਕਾਲੋਨਾਈਜ਼ਰ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਤੋਂ ਇਲਾਵਾ, ਉਕਤ ਕਾਲੋਨੀ ਵਿਚ ਖ਼ਾਲੀ ਇਮਾਰਤਾਂ ਨੂੰ ਸੀਲ ਕਰਨ ਅਤੇ ਨਿਰਮਾਣ ਅਧੀਨ ਇਮਾਰਤਾਂ ਨੂੰ ਢਾਹੁਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ | ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਕਾਲੋਨੀ ਦੇ ਕਾਲੋਨਾਈਜ਼ਰ ਦੀ ਜਾਇਦਾਦ ਨੂੰ ਕੁਰਕ ਕਰਨ ਲਈ ਵੀ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਇਸ ਤੋਂ ਇਲਾਵਾ, ਗਣਪਤੀ ਕਾਲੋਨੀ (ਨੇੜੇ ਮੋਰਗਨ ਕਰਾਸਿੰਗ) ਅਤੇ ਕਿ੍ਸ਼ਨਾ ਕਾਲੋਨੀ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ | ਖ਼ਾਲੀ ਇਮਾਰਤਾਂ ਨੂੰ ਸੀਲ ਕਰ ਦਿੱਤਾ ਜਾਵੇ ਜਦੋਂ ਕਿ ਨਿਰਮਾਣ ਅਧੀਨ ਇਮਾਰਤਾਂ ਨੂੰ ਢਾਹ ਦਿੱਤਾ ਜਾਵੇ | ਸਬੰਧਿਤ ਅਧਿਕਾਰੀਆਂ ਨੂੰ ਇਨ੍ਹਾਂ ਕਾਲੋਨੀਆਂ ਵਿਚ ਰਜਿਸਟਰੀਆਂ ਨੂੰ ਰੋਕਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ/ਤਹਿਸੀਲਦਾਰ ਨੂੰ ਲਿਖਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ | ਬਾਅਦ ਵਿਚ ਕੰਗਣਵਾਲ ਇਲਾਕੇ ਵਿਚ ਦੋ ਕਾਲੋਨੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ | ਗੈਰ-ਕਾਨੂੰਨੀ ਉਸਾਰੀਆਂ ਵਿਰੁੱਧ ਕਾਰਵਾਈ ਕਰਨ ਤੋਂ ਇਲਾਵਾ, ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਤੌਰ 'ਤੇ ਸਥਾਪਿਤ ਕੀਤੀ ਜਾ ਰਹੀ ਇਕ ਕਾਲੋਨੀ ਦੇ ਗੇਟ ਨੂੰ ਸੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਅਦਾਲਤੀ ਕੰਪਲੈਕਸ 'ਚੋਂ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਹਵਾਲਾਤੀ ਫ਼ਰਾਰ <br/> ਅਗਲੀ ਖ਼ਬਰ ਦੋ ਗੁੱਟਾਂ ਵਿਚਾਲੇ ਚੱਲੀ ਗੋਲੀ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਮੌਤ <br/>
Ad Position 24