18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਿੰਘਪੁਰਾ ਪਹੁੰਚਣ 'ਤੇ ਆਬਜ਼ਰਵਰ ਭੁਵਨ ਕਾਪਰੀ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 21-09-2025
ਇਆਲੀ/ਥਰੀਕੇ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)-ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਪੰਜਾਬ ਕਾਂਗਰਸ 'ਚ ਚੱਲ ਰਹੀ 'ਸੰਗਠਨ ਸਿਰਜਣ ਮੁਹਿੰਮ' ਤਹਿਤ ਸੂਬੇ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਕਰਨ ਸੰਬੰਧੀ ਜ਼ਿਲ੍ਹਾ ਜਲੰਧਰ ਦਿਹਾਤੀ ਤੋਂ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਲਾਏ ਗਏ ਅਬਜ਼ਰਵਰ ਭੁਵਨ ਕਾਪੜੀ ਦਾ ਹਲਕਾ ਗਿੱਲ ਦੇ ਪਿੰਡ ਸਿੰਘਪੁਰਾ ਵਿਖੇ ਪਹੁੰਚਣ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਲੰਧਰ ਦਿਹਾਤੀ ਦੇ ਅਬਜ਼ਰਵਰ ਪਰਮਜੀਤ ਸਿੰਘ ਪੰਮੀ ਘਵੱਦੀ ਅਤੇ ਆਬਜ਼ਰਵਰ ਕਰਤਿੰਦਰਪਾਲ ਸਿੰਘ ਸਿੰਘਪੁਰਾ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਬਜ਼ਰਵਰ ਭੁਵਨ ਕਾਪੜੀ ਨੇ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਦੀ ਨਿਯੁਕਤੀ ਲਈ 6 ਮੈਂਬਰਾਂ ਦਾ ਪੈਨਲ ਤਿਆਰ ਕਰਨ ਸਬੰਧੀ ਸਾਡੀ ਡਿਊਟੀ ਲਗਾਈ ਗਈ ਹੈ, ਜਿਸ ਦਾ ਆਖਰੀ ਫ਼ੈਸਲਾ ਹਾਈ ਕਮਾਂਡ ਨੇ ਕਰਨਾ ਹੈ | ਇਸ ਮੌਕੇ ਨਰਿੰਦਰ ਸਿੰਘ, ਹਰਬੰਸ ਸਿੰਘ ਭੁੱਟਾ, ਜਗਜੀਤ ਸਿੰਘ ਲਲਤੋਂ, ਪਰਮਿੰਦਰ ਸਿੰਘ ਸੋਨੂ, ਵਰਿੰਦਰ ਸਿੰਘ ਲੀਲਾ, ਦਲਜੀਤ ਸਿੰਘ, ਅਰਸ਼ਦੀਪ ਸਿੰਘ, ਸੰਤੋਖ ਸਿੰਘ ਪ੍ਰਤਾਪ ਸਿੰਘ ਵਾਲਾ, ਸੁਰਿੰਦਰ ਸਿੰਘ ਸ਼ਿੰਦਾ, ਬਲਬੀਰ ਸਿੰਘ, ਗੁਲਵੰਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫੈਕਚਰਰ ਐਸੋਸੀਏਸ਼ਨ ਵਲੋਂ ਵਰਕਸ਼ਾਪ ਕਰਵਾਈ <br/> ਅਗਲੀ ਖ਼ਬਰ ਦਰੇਸੀ ਦੁਸਹਿਰਾ ਮੇਲੇ 'ਚ ਨਿਯਮਾਂ ਦੀ ਉੱਡ ਰਹੀਆਂ ਸ਼ਰੇਆਮ ਧੱਜੀਆਂ <br/>
Ad Position 24