18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੇ ਅਤੇ ਪਿਸ਼ਾਬ ਨਾਲ ਜੁੜੀਆਂ ਸਮੱਸਿਆਵਾਂ ਸੰਬੰਧੀ ਮੁਫ਼ਤ ਜਾਂਚ ਕੈਂਪ <br/>

Ad Position 21
No active advertisement
ਅਜੀਤ ਡੈਸਕ 21-09-2025
ਆਲਮਗੀਰ, 20 ਸਤੰਬਰ (ਜਰਨੈਲ ਸਿੰਘ ਪੱਟੀ)-ਲੋਕਾਂ ਨੂੰ ਗੁਰਦੇ ਅਤੇ ਪਿਸ਼ਾਬ ਨਾਲ ਜੁੜੀਆਂ ਸਮੱਸਿਆਵਾਂ ਤੋਂ ਬਚਾਅ ਤੇ ਇਲਾਜ ਬਾਰੇ ਸਹੀ ਜਾਣਕਾਰੀ ਅਤੇ ਸਲਾਹ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਥਾਨਕ ਮਲੇਰਕੋਟਲਾ ਰੋਡ ਪਿੰਡ ਗਿੱਲ ਸਥਿਤ ਮੈਸ਼ ਪ੍ਰੋਲਾਈਫ ਹਸਪਤਾਲ ਵਲੋਂ ਮੁਫ਼ਤ ਯੂਰੋਲੋਜੀ ਅਤੇ ਗੁਰਦੇ ਸੰਬੰਧੀ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਨਾਮੀ ਯੂਰੋਲੋਜਿਸਟ ਡਾ. ਵਰੁਣ ਮਿੱਤਲ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ | ਡਾ. ਮਿੱਤਲ ਵਿਸ਼ੇਸ਼ ਤੌਰ 'ਤੇ ਗੁਰਦੇ ਦੀ ਪਥਰੀ, ਗੁਰਦੇ ਦੇ ਰੋਗਾਂ, ਪ੍ਰੋਸਟੇਟ ਗਲੈਂਡ ਦੀਆਂ ਸਮੱਸਿਆਵਾਂ, ਪਿਸ਼ਾਬ ਦੀ ਬੈਗ ਦੀ ਰਸੌਲੀ ਦਾ ਲੇਜ਼ਰ ਇਲਾਜ ਅਤੇ ਆਧੁਨਿਕ ਤਕਨੀਕਾਂ ਰਾਹੀਂ ਮਰੀਜ਼ਾਂ ਨੂੰ ਨਵੀਆਂ ਸਹੂਲਤਾਂ ਦਿੰਦੇ ਹਨ | ਹਸਪਤਾਲ ਪ੍ਰਬੰਧਕਾਂ ਨੇ ਦੱਸਿਆ ਕਿ ਅਕਸਰ ਗੁਰਦੇ ਦੀ ਪਥਰੀ ਜਾਂ ਪ੍ਰੋਸਟੇਟ ਦੀ ਸਮੱਸਿਆ ਵਾਲੇ ਮਰੀਜ਼ ਸ਼ਰਮ ਜਾਂ ਆਰਥਿਕ ਤੰਗੀ ਕਾਰਨ ਇਲਾਜ ਵਿਚ ਦੇਰੀ ਕਰਦੇ ਹਨ, ਜਿਸ ਨਾਲ ਬਿਮਾਰੀ ਗੰਭੀਰ ਰੂਪ ਧਾਰ ਲੈਂਦੀ ਹੈ | ਇਸ ਲਈ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮੇਂ ਸਿਰ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਇਹ ਮੁਫ਼ਤ ਕੈਂਪ ਲਗਾਇਆ ਗਿਆ | ਡਾਕਟਰਾਂ ਨੇ ਕਿਹਾ ਕਿ ਗੁਰਦੇ ਅਤੇ ਯੂਰੀਨਰੀ ਸਿਸਟਮ ਨਾਲ ਜੁੜੀਆਂ ਬਿਮਾਰੀਆਂ ਦਾ ਸਮੇਂ ਸਿਰ ਇਲਾਜ ਨਾ ਹੋਣ ਕਾਰਨ ਬਹੁਤ ਵਾਰੀ ਮਰੀਜ਼ਾਂ ਨੂੰ ਗੁਰਦੇ ਫ਼ੇਲ੍ਹ ਹੋਣ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਲਈ ਜ਼ਰੂਰੀ ਹੈ ਕਿ ਲੋਕ ਹੌਲੀ-ਹੌਲੀ ਲੱਛਣਾਂ ਨੂੰ ਅਣਡਿੱਠਾ ਨਾ ਕਰਨ ਅਤੇ ਤੁਰੰਤ ਡਾਕਟਰੀ ਸਲਾਹ ਲੈਣ | ਮੈਸ਼ ਪ੍ਰੋਲਾਈਫ ਹਸਪਤਾਲ ਦੀ ਟੀਮ ਨੇ ਕਿਹਾ ਕਿ ਇਸ ਕੈਂਪ ਰਾਹੀਂ ਨਾ ਸਿਰਫ਼ ਇਲਾਜ ਮੁਹੱਈਆ ਕਰਵਾਇਆ ਗਿਆ, ਬਲਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਵੀ ਕੀਤਾ ਗਿਆ, ਤਾਂ ਜੋ ਉਹ ਆਪਣੀ ਜੀਵਨ ਸ਼ੈਲੀ ਵਿਚ ਬਦਲਾਅ ਕਰਕੇ ਬਿਮਾਰੀਆਂ ਤੋਂ ਬਚ ਸਕਣ | ਹਸਪਤਾਲ ਪ੍ਰਬੰਧਨ ਨੇ ਦੱਸਿਆ ਕਿ ਮੈਸ਼ ਪ੍ਰੋਲਾਈਫ ਹਸਪਤਾਲ ਹਮੇਸ਼ਾ ਹੀ ਲੋਕਾਂ ਦੀ ਸਿਹਤ ਪ੍ਰਤੀ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਕਈ ਸਿਹਤ ਕੈਂਪ ਕਰਵਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਆਰੀਆ ਕਾਲਜ ਵਿਖੇ ਕਾਨਵੋਕੇਸ਼ਨ ਸਮਾਗਮ 'ਚ ਰਾਜਪਾਲ ਕਟਾਰੀਆ ਮੁੱਖ ਮਹਿਮਾਨ ਵਜੋਂ ਪਹੁੰਚੇ <br/>
Ad Position 24