17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ <br/>

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਸੈਕਰਡ ਹਾਰਟ ਕਾਨਵੈਂਟ ਸਕੂਲ ਵਲੋਂ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੁਖਵਿੰਦਰ ਸਿੰਘ ਬਿੰਦਰਾ ਵਿਸ਼ੇਸ਼ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਭਾਰਤ ਸਰਕਾਰ ਸ਼ਾਮਿਲ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਰੈਵਰੈਂਡ ਫਾਦਰ ਸੇਵੇਸਟੀਅਨ ਪੈਲਾਸੇਰੀ, ਪਿ੍ੰਸੀਪਲ ਰੈਵਰੈਂਡ ਸੀਨੀਅਰ ਕ੍ਰਿਸਪਿਨ ਮਾਰੀਆ, ਸਟਾਫ਼ ਅਤੇ ਵਿਦਿਆਰਥੀ ਪ੍ਰੀਸ਼ਦ ਦੁਆਰਾ ਸੁਖਵਿੰਦਰ ਸਿੰਘ ਬਿੰਦਰਾ ਦਾ ਸਵਾਗਤ ਕਰਨ ਨਾਲ ਕੀਤੀ ਗਈ | ਉਪਰੰਤ ਬ੍ਰਹਮ ਅਸ਼ੀਰਵਾਦ ਲਈ ਪ੍ਰਾਰਥਨਾ ਨਾਚ ਪੇਸ਼ ਕੀਤਾ ਗਿਆ | ਇਸ ਮੌਕੇ ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਨੰੂ ਉਨ੍ਹਾਂ ਦੇ ਵਧੀਆਂ ਸਿੱਖਿਆ ਪ੍ਰਦਰਸ਼ਨ ਨੰੂ ਲੈ ਕੇ ਅਵਾਰਡ ਦਿੱਤੇ ਗਏ | ਇਸ ਮੌਕੇ ਸੁਖਵਿੰਦਰ ਸਿੰਘ ਬਿੰਦਰਾ ਨੇ ਸਕੂਲ ਪ੍ਰਬੰਧਨ ਤੇ ਅਧਿਆਪਕਾਂ ਦੀ ਉਨ੍ਹਾਂ ਦੀ ਅਕਾਦਮਿਕ ਉਤਮਤਾ ਲਈ ਸ਼ਲਾਘਾ ਕੀਤੀ ਗਈ | ਇਸ ਮੌਕੇ ਸਕੂਲ ਪ੍ਰਬੰਧਨ ਵਲੋਂ ਸੁਖਵਿੰਦਰ ਸਿੰਘ ਬਿੰਦਰਾ ਦਾ ਸਨਮਾਨ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸਟੇਟ ਹੈਲਥ ਏਜੰਸੀ ਨੇ ਲੁਧਿਆਣਾ ਦੇ 2 ਪ੍ਰਾਈਵੇਟ ਹਸਪਤਾਲਾਂ 'ਚ ਕੀਤੀ ਅਚਾਨਕ ਜਾਂਚ <br/> ਅਗਲੀ ਖ਼ਬਰ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ <br/>
Ad Position 24