ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਾਪਰਟੀ ਡੀਲਰ ਖ਼ਿਲਾਫ਼ ਕੇਸ ਦਰਜ <br/>
ਅਜੀਤ ਡੈਸਕ
21-09-2025
ਹੈਰੋਇਨ ਸਮੇਤ ਕਾਬੂ
ਪੁਲਿਸ ਨੇ ਬਲਵਿੰਦਰ ਰਾਮ ਵਾਸੀ ਤਲਵੰਡੀ ਕਲਾਂ ਅਤੇ ਰਕੇਸ਼ ਕੁਮਾਰ ਵਾਸੀ ਹੁਸੈਨਪੁਰਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਨੇ ਇਹਨਾਂ ਕਥਿਤ ਦੋਸ਼ੀਆਂ ਨੂੰ ਐਲਡੀਕੋ ਨੇੜਿਉਂ ਕਾਬੂ ਕੀਤਾ ਹੈ | ਇਹਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸਨ |
ਸੱਟੇਬਾਜ਼ ਕਾਬੂ
ਪੁਲਿਸ ਨੇ ਹਰਦੀਪ ਸਿੰਘ ਵਾਸੀ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 1240 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਕਥਿਤ ਦੋਸ਼ੀ ਨੂੰ ਪੁਲਿਸ ਨੇ ਬਿੰਦਰਾ ਕਾਲੋਨੀ ਨੇੜਿਉਂ ਕਾਬੂ ਕੀਤਾ ਹੈ | ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਲੜਕੀ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ ਕੇਸ ਦਰਜ
ਪੁਲਿਸ ਨੇ ਗਿਆਸਪੁਰਾ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ 'ਤੇ ਸੁਨੀਲ ਯਾਦਵ ਅਤੇ ਸੰਜੇ ਯਾਦਵ ਵਾਸੀ ਚੀਮਾ ਚੌਕ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਆਪਸ ਵਿਚ ਮਿਲੀ ਭੁਗਤ ਕਰਕੇ ਉਸ ਦੀ ਇਤਰਾਜ਼ਯੋਗ ਵੀਡੀਓ ਬਣਾ ਲਈ ਅਤੇ ਬਾਅਦ ਵਿਚ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ | ਕਥਿਤ ਦੋਸ਼ੀਆਂ ਵਲੋਂ ਉਸ ਨੂੰ ਸਰੀਰਕ ਸੰਬੰਧ ਬਣਾਉਣ ਲਈ ਵੀ ਦਬਾਅ ਪਾਇਆ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਸ਼ਰਾਬ ਬਰਾਮਦ
ਪੁਲਿਸ ਨੇ ਰਜੇਸ਼ ਕੁਮਾਰ ਵਾਸੀ ਜਨਤਾ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਪੁੱਛ ਪੜਤਾਲ ਕਰ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਲੜਕੀ ਨਾਲ ਛੇੜਖਾਨੀ ਕਰਨ ਦੇ ਦੋਸ਼ ਤਹਿਤ ਗੁਆਂਢੀ ਖ਼ਿਲਾਫ਼ ਕੇਸ ਦਰਜ
ਪੁਲਿਸ ਨੇ ਹੈਬੋਵਾਲ ਦੀ ਰਹਿਣ ਵਾਲੀ ਇਕ ਲੜਕੀ ਦੀ ਸ਼ਿਕਾਇਤ 'ਤੇ ਉਸ ਦੇ ਗੁਆਂਢੀ ਗੁਰਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸ ਦੇ ਗੁਆਂਢੀ ਹਨ, ਜਦੋਂ ਉਹ ਗਲੀ ਵਿਚੋਂ ਲੰਘਦੀ ਹੈ ਤਾਂ ਕਥਿਤ ਦੋਸ਼ੀ ਗੁਰਪ੍ਰੀਤ ਸਿੰਘ ਵਲੋਂ ਉਸ ਨੂੰ ਅਸ਼ਲੀਲ ਇਸ਼ਾਰੇ ਕੀਤੇ ਜਾਂਦੇ ਹਨ, ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤੇ ਉਸ ਦੀ ਪਤਨੀ ਨੂੰ ਦੱਸਿਆ ਤਾਂ ਇਹਨਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ, ਜਿਸ 'ਤੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |
ਕੁੱਟਮਾਰ ਦਾ ਮਾਮਲਾ
ਸਥਾਨਕ ਇੰਪੀਰੀਅਲ ਹੋਟਲ ਦੇ ਬਾਹਰ ਦੋ ਹਥਿਆਰਬੰਦ ਨੌਜਵਾਨਾਂ ਵਲੋਂ ਗੁਰਦੇਵ ਸਿੰਘ ਵਾਸੀ ਗਿਆਨ ਵਿਹਾਰ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਹੈ | ਲੜਾਈ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ |