17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਨਾਬਾਲਗਾ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਕੇਸ ਦਰਜ

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿਚ ਉਸ ਦੇ ਮਤਰੇਏ ਪਿਓ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਮਾਤਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਪੁਲਿਸ ਨੇ ਅਮਿਤ ਕੁਮਾਰ ਵਾਸੀ ਨਿਊ ਸ਼ਿਵਪੁਰੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦਾ ਦੂਜਾ ਵਿਆਹ ਸੀ ਅਤੇ ਪਹਿਲੇ ਵਿਆਹ ਤੋਂ ਉਸ ਦੀ 14 ਸਾਲ ਦੀ ਲੜਕੀ ਸੀ, ਜੋ ਕਿ ਉਸ ਦੇ ਨਾਲ ਹੀ ਉਕਤ ਕਥਿਤ ਦੋਸ਼ੀ ਦੇ ਘਰ ਰਹਿੰਦੀ ਸੀ | ਉਸ ਨੇ ਦੱਸਿਆ ਕਿ ਬੀਤੇ ਦਿਨ ਲੜਕੀ ਨੇ ਦੱਸਿਆ ਕਿ ਅਮਿਤ ਵਲੋਂ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਜਾਂਦੀਆਂ ਹਨ, ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀ ਵਲੋਂ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ 'ਤੇ ਉਹ ਆਪਣੇ ਪੇਕੇ ਘਰ ਆ ਗਈ ਤੇ ਪੁਲਿਸ ਦੇ ਧਿਆਨ ਵਿਚ ਇਹ ਸਾਰਾ ਮਾਮਲਾ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਵੀ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਕਿਸਾਨ ਮੇਲੇ 'ਚ ਖੇਤੀ ਕਾਰਜਾਂ ਲਈ ਸਨਮਾਨਿਤ ਹੋਣਗੇ ਅਗਾਂਹਵਧੂ ਕਿਸਾਨ <br/> ਅਗਲੀ ਖ਼ਬਰ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪ੍ਰਾਪਰਟੀ ਡੀਲਰ ਖ਼ਿਲਾਫ਼ ਕੇਸ ਦਰਜ <br/>
Ad Position 24