17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਾਰਡ 94 'ਚ ਸੁਪਰ-ਸਕਸ਼ਨ ਮਸ਼ੀਨਾਂ ਰਾਹੀਂ ਹੋ ਰਹੀ ਸੀਵਰੇਜ ਦੀ ਸਫਾਈ-ਅਮਨ ਬੱਗਾ <br/>

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਨਵੰਬਰ (ਭੁਪਿੰਦਰ ਸਿੰਘ ਬੈਂਸ)-ਉਤਰੀ ਵਿਧਾਨ ਸਭਾ ਹਲਕੇ ਦੇ ਵਾਰਡ 94 ਦੇ ਨੇਤਾਜੀ ਨਗਰ ਅਤੇ ਜਲੰਧਰ ਬਾਈਪਾਸ ਦੇ ਆਲੇ-ਦੁਆਲੇ ਅਤੇ ਪੂਰੇ ਵਾਰਡ ਵਿਚ ਸੀਵਰੇਜ ਦੀ ਸਫਾਈ ਸੁਪਰ ਸਕਸ਼ਨ ਮਸ਼ੀਨਾਂ ਨਾਲ ਕੀਤੀ ਜਾ ਰਹੀ ਹੈ | ਵਾਰਡ ਕੌਂਸਲਰ ਅਮਨ ਬੱਗਾ ਨੇ ਸੁਪਰ ਸਕਸ਼ਨ ਮਸ਼ੀਨਾਂ ਨਾਲ ਕੀਤੀ ਜਾ ਰਹੀ ਸੀਵਰੇਜ ਦੀ ਸਫਾਈ ਦਾ ਨਿਰੀਖਣ ਕੀਤਾ ਅਤੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਕੌਂਸਲਰ ਅਮਨ ਬੱਗਾ ਨੇ ਕਿਹਾ ਕਿ ਵਿਧਾਇਕ ਮਦਨ ਲਾਲਾ ਬੱਗਾ ਦੀ ਯੋਗ ਅਗਵਾਈ ਹੇਠ ਵਾਰਡ 94 ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ | ਸੁਪਰ ਸਕਸ਼ਨ ਮਸ਼ੀਨਾਂ ਨਾਲ ਕੀਤੀ ਜਾ ਰਹੀ ਸੀਵਰੇਜ ਦੀ ਸਫਾਈ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਵਾਰਡ ਦੇ ਵਸਨੀਕਾਂ ਨੂੰ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਸੀ, ਜਿਸਦੀ ਸਫਾਈ ਸੁਪਰ ਸਕਸ਼ਨ ਰਾਹੀਂ ਪਹਿਲ ਦੇ ਆਧਾਰ 'ਤੇ ਕੀਤੀ ਜਾ ਰਹੀ ਹੈ | ਇਸ ਦੌਰਾਨ ਮੌਜੂਦ ਇਲਾਕਾਂ ਨਿਵਾਸੀਆਂ ਨੇ ਕੌਂਸਲਰ ਅਮਨ ਬੱਗਾ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਐਸ.ਪੀ.ਐਸ. ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਜ਼ਖਮੀ ਵਿਅਕਤੀ ਦਾ ਸਫਲ ਆਪ੍ਰੇਸ਼ਨ ਕਰਕੇ ਬਚਾਈ ਜਾਨ  <br/> ਅਗਲੀ ਖ਼ਬਰ ਪੀ.ਏ.ਯੂ. ਕਿਸਾਨ ਮੇਲੇ 'ਚ ਖੇਤੀ ਕਾਰਜਾਂ ਲਈ ਸਨਮਾਨਿਤ ਹੋਣਗੇ ਅਗਾਂਹਵਧੂ ਕਿਸਾਨ <br/>
Ad Position 24