ਲੁਧਿਆਣਾ, 20 ਸਤੰਬਰ (ਡਾ. ਤਰਲੋਚਨ ਸਿੰਘ)-ਸਿਹਤ ਸੇਵਾਵਾਂ ਦੇ ਖੇਤਰ ਵਿਚ ਐਸ.ਪੀ.ਐਸ. ਹਸਪਤਾਲ ਵਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਪੰਜ ਦਿਨ ਪਹਿਲਾਂ ਇਕ ਵਿਅਕਤੀ ਐਕਸੀਡੈਂਟ ਦੌਰਾਨ ਕਾਫ਼ੀ ਗੰਭੀਰ ਹਾਲਤ ਵਿਚ ਜ਼ਖਮੀ ਹੋ ਗਿਆ ਸੀ | ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਜਦੋਂ ਇੱਥੇ ਦਾਖਲ ਕਰਵਾਇਆ ਗਿਆ ਤਾਂ ਡਾਕਟਰੀ ਜਾਂਚ ਦੌਰਾਨ ਪਾਇਆ ਗਿਆ ਕਿ ਇਸ ਮਰੀਜ਼ ਦੇ ਏ.ਸੀ.ਐਲ, ਐਮ.ਸੀ.ਐਲ ਅਤੇ ਪੀ.ਸੀ.ਐਲ ਬੁਰੀ ਤਰ੍ਹਾਂ ਟੁੱਟ ਗਏ ਸਨ ਤੇ ਚਿਹਰਾ ਬੁਰੀ ਤਰ੍ਹਾਂ ਖਰਾਬ ਹੋ ਗਿਆ ਸੀ, ਜਿਸ ਨੂੰ ਹਸਪਤਾਲ ਦੇ ਆਰਥੋ ਦੇ ਮਾਹਿਰ ਡਾ. ਚੇਤਨ ਸ਼ਰਮਾ ਅਤੇ ਪਲਾਸਟਿਕ ਸਰਜਰੀ ਦੇ ਮਾਹਿਰ ਡਾ. ਸੰਦੀਪ ਕੌਰ ਨੇ ਸਫਲ ਆਪ੍ਰੇਸ਼ਨ ਕਰਕੇ ਮਰੀਜ਼ ਨੂੰ ਨਵਾਂ ਜੀਵਨ ਦਾਨ ਦਿੱਤਾ | ਇਸ ਮੌਕੇ ਪਰਿਵਾਰ ਨੇ ਡਾਕਟਰੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਹਸਪਤਾਲ ਦੇ ਡਿਪਟੀ ਡਾਇਰੈਕਟਰ ਮੈਡੀਕਲ ਸੇਵਾਵਾਂ ਡਾ. ਸੁਨੀਲ ਕਤਿਆਲ ਨੇ ਦੱਸਿਆ ਕਿ ਸਤਿਗੁਰੂ ਉਦੇ ਸਿੰਘ ਦੀ ਕਿਰਪਾ ਸਦਕਾ ਐਮ.ਡੀ. ਜੈ ਸਿੰਘ ਸੰਧੂ ਦੀ ਅਗਵਾਈ ਹੇਠ ਐਸ.ਪੀ.ਐਸ. ਹਸਪਤਾਲ ਵਿਚ ਹਰੇਕ ਬਿਮਾਰੀ ਦੇ ਇਲਾਜ ਲਈ ਮਾਹਿਰ ਡਾਕਟਰਾਂ ਦੀ ਟੀਮ ਮੌਜੂਦ ਹੈ | ਇਸ ਮੌਕੇ ਮੀਤ ਪ੍ਰਧਾਨ ਤੇਜਦੀਪ ਰੰਧਾਵਾ ਤੇ ਪੀ.ਆਰ.ਓ. ਲਖਵੀਰ ਸਿੰਘ ਬੱਦੋਵਾਲ ਵੀ ਹਾਜ਼ਰ ਸਨ |