17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 26 ਨੂੰ

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ) ਜਸਲੀਨ ਕੌਰ ਭੁੱਲਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਤੰਬਰ 2025 ਤੋਂ 31 ਮਾਰਚ 2026 ਤੱਕ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਬੋਲੀ 26 ਸਤੰਬਰ, 2025 ਨੂੰ ਕਰਵਾਈ ਜਾ ਰਹੀ ਹੈ | ਐਸ.ਡੀ.ਐਮ. ਪੂਰਬੀ ਨੇ ਅੱਗੇ ਦੱਸਿਆ ਕਿ ਦਫ਼ਤਰ ਸਬ ਰਜਿਸਟਰਾਰ ਲੁਧਿਆਣਾ (ਪੂਰਬੀ) ਦੀ ਕੰਟੀਨ ਦੇ ਠੇਕੇ ਦੀ ਖੁੱਲ੍ਹੀ ਬੋਲੀ 26 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਤਹਿਸੀਲਦਾਰ ਲੁਧਿਆਣਾ ਪੂਰਬੀ ਵਲੋਂ ਕੀਤੀ ਜਾਵੇਗੀ | ਉਨ੍ਹਾਂ ਸਪੱਸ਼ਟ ਕੀਤਾ ਕਿ ਬੋਲੀ ਦੀਆਂ ਸ਼ਰਤਾਂ ਦੀ ਲਿਖਤ ਰੂਪ ਵਿਚ ਸਹਿਮਤੀ ਦੇਣ ਉਪਰੰਤ ਹੀ ਠੇਕੇਦਾਰ ਬੋਲੀ ਵਿਚ ਭਾਗ ਲੈ ਸਕੇਗਾ | ਠੇਕੇ ਦੀ ਨਿਲਾਮੀ ਸਬੰਧੀ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਨਾਜ਼ਰ, ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਪੂਰਬੀ)/ਤਹਿਸੀਲਦਾਰ ਲੁਧਿਆਣਾ (ਪੂਰਬੀ) ਨਾਲ ਹਰ ਕੰਮ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ | ਇਸ ਤੋਂ ਇਲਾਵਾ ਦਫ਼ਤਰ ਐਸ.ਡੀ.ਐਮ. ਲੁਧਿਆਣਾ (ਪੂਰਬੀ) ਦੀ ਸਰਕਾਰੀ ਬੋਲੈਰੋ ਦੀ ਨਿਲਾਮੀ ਵੀ 26 ਸਤੰਬਰ ਨੂੰ ਹੀ ਕੀਤੀ ਜਾਣੀ ਹੈ | ਜ਼ਿਕਰਯੋਗ ਹੈ ਕਿ ਪਹਿਲਾਂ ਇਹ ਨਿਲਾਮੀ ਕ੍ਰਮਵਾਰ 21-07-2025 ਅਤੇ 28-08-2025 ਨੂੰ ਰੱਖੀ ਗਈ ਸੀ | ਐਸ.ਡੀ.ਐਮ. ਭੁੱਲਰ ਨੇ ਦੱਸਿਆ ਕਿ ਇਸ ਵਹੀਕਲ ਦਾ ਨੰਬਰ P2103•-0082, ਮਾਡਲ 2010 ਅਤੇ ਨਿਰਮਾਤਾ ਕੰਪਨੀ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਹੈ | ਉਨ੍ਹਾਂ ਦੱਸਿਆ ਕਿ ਬਲੈਰੋ ਦੀ ਨਿਲਾਮੀ ਵੀ ਤਹਿਸੀਲਦਾਰ ਲੁਧਿਆਣਾ ਪੂਰਬੀ ਵਲੋਂ 26 ਸਤੰਬਰ ਨੂੰ ਕੰਟੀਨ ਦੀ ਬੋਲੀ ਦੇ ਨਾਲ ਹੀ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਐਸ.ਪੀ.ਐਸ. ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਜ਼ਖਮੀ ਵਿਅਕਤੀ ਦਾ ਸਫਲ ਆਪ੍ਰੇਸ਼ਨ ਕਰਕੇ ਬਚਾਈ ਜਾਨ  <br/>
Ad Position 24