17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਨੇ ਵੰਡੀਆਂ ਨਵੀਆਂ ਅਹੁਦੇਦਾਰੀਆਂ-ਆਜ਼ਾਦ <br/>

Ad Position 21
No active advertisement
ਅਜੀਤ ਡੈਸਕ 21-09-2025
ਲਾਡੋਵਾਲ, 20 ਸਤੰਬਰ (ਬਲਬੀਰ ਸਿੰਘ ਰਾਣਾ)-ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁਰਾਲੀ ਰੋਡ ਖਰੜ ਮੁਹਾਲੀ ਵਿਖੇ ਦੀਮਾਂਸੂ ਸਕਸੈਨਾ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਅਤੇ ਉਨ੍ਹਾਂ ਨਾਲ ਪੰਜਾਬ ਮੀਡੀਆ ਇੰਚਾਰਜ ਅਸ਼ੋਕ ਪੂਰੀ, ਲਖਵਿੰਦਰ ਸਿੰਘ, ਚੇਅਰਮੈਨ ਪੰਜਾਬ ਐਨ.ਆਰ.ਆਈ. ਵਿੰਗ ਗੁਰਪ੍ਰੀਤ ਸਿੰਘ ਸਨੋਰ, ਚੇਅਰਮੈਨ ਪੰਜਾਬ ਆਰ.ਟੀ.ਆਈ. ਵਿੰਗ ਗੁਰਪ੍ਰੀਤ ਸਿੰਘ ਮੁਹਾਲੀ, ਜ਼ਿਲ੍ਹਾ ਪ੍ਰਧਾਨ ਪਟਿਆਲਾ ਹਰਜਿੰਦਰ ਸਿੰਘ, ਮੈਂਬਰ ਸਧਾਰਥ ਅਤੇ ਜੀਤਾ ਮਿੱਤਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਦੱਸਿਆ ਕਿ ਕੌਂਸਲ ਵਲੋਂ ਨਵੀਆਂ ਨਿਯੁਕਤੀਆਂ ਕਰਕੇ ਕੌਂਸਲ ਦਾ ਵਿਸਥਾਰ ਕੀਤਾ ਗਿਆ, ਜਿਸ ਵਿਚ ਦੀਪਾਂਸੂ ਸਕਸੈਨਾ ਨੂੰ ਵਾਈਸ ਚੇਅਰਮੈਨ ਲੀਗਲ ਸੈੱਲ ਪੰਜਾਬ, ਰਾਹੁਲ ਨੂੰ ਲੀਗਲ ਐਡਵਾਈਜ਼ਰ ਮੁਹਾਲੀ, ਜੀਆ ਮਿੱਤਲ ਵੂਮਨ ਪ੍ਰੋਟੈਕਸ਼ਨ ਸੈੱਲ ਭਿਵਾਨੀ ਹਰਿਆਣਾ, ਨੇਰਜ ਸ਼ਰਮਾ ਜਨਰਲ ਸਕੱਤਰ ਲੀਗਲ ਸੈੱਲ ਮੁਹਾਲੀ, ਸਿਧਾਰਥ ਅਤੇ ਲਵਪ੍ਰੀਤ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ | ਇਸ ਮੌਕੇ 'ਤੇ ਕੌਮੀ ਪ੍ਰਧਾਨ ਆਸਾ ਸਿੰਘ ਆਜ਼ਾਦ ਨੇ ਕਿਹਾ ਕਿ ਕੌਂਸਲ ਵਲੋਂ ਸਮੇਂ ਸਮੇਂ 'ਤੇ ਨਸ਼ੇ ਖ਼ਿਲਾਫ਼, ਭਰੂਣ ਹੱਤਿਆ ਖ਼ਿਲਾਫ਼ ਅਤੇ ਸਮਾਜ ਵਿਚ ਫੈਲੀਆਂ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕੌਂਸਲ ਹਮੇਸ਼ਾ ਹੀ ਮਹਿਲਾਵਾਂ ਦੇ ਹੱਕ ਵਿਚ ਹਿਕ ਤਾਣ ਕੇ ਖੜੀ ਹੈ, ਜਿਸ ਕਰਕੇ ਮਹਿਲਾਵਾਂ 'ਤੇ ਹੋ ਰਹੇ ਅੱਤਿਆਚਾਰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ | ਉਨ੍ਹਾਂ ਨੌਜਵਾਨ ਪੀੜੀ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਸਾਡੇ ਸਰੀਰ ਨੂੰ ਘੁਣ ਦੀ ਤਰ੍ਹਾਂ ਖਾ ਜਾਂਦੇ ਹਨ, ਜਿਸ ਨਾਲ ਤਨ ਅਤੇ ਧਨ ਦੀ ਬੇਹਿਸਾਬੀ ਬਰਬਾਦੀ ਹੁੰਦੀ ਹੈ | ਇਸ ਲਈ ਨੌਜਵਾਨ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿ ਕੇ ਇਕ ਨਵੇਂ ਨਰੋਏ ਸਮਾਜ ਦੀ ਸਿਰਜਣਾ ਕਰਨ |

Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਲੁਧਿਆਣਾ ਦੇ ਵਿਦਿਆਰਥੀਆਂ ਵਲੋਂ ਬੱਗਾ ਖੁਰਦ ਵਿਖੇ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਟਰੱਕ 'ਚ ਵੱਜਣ ਨਾਲ ਨੌਜਵਾਨ ਗੰਭੀਰ ਜ਼ਖਮੀ
Ad Position 24