17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਵ: ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਜਨਮ ਦਿਨ ਮਨਾਇਆ  <br/>

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਡਾ. ਤਰਲੋਚਨ ਸਿੰਘ)-ਸਿਰਜਣਧਾਰਾ ਸੰਸਥਾ ਵਲੋਂ ਪੰਜਾਬੀ ਸਾਹਿੱਤ ਅਕਾਦਮੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਭਵਨ ਵਿਖੇ ਸਵ. ਦੇਵ ਥਰੀਕਿਆਂ ਵਾਲੇ ਦਾ ਜਨਮ ਦਿਨ ਸੰਸਥਾ ਦੀ ਪ੍ਰਧਾਨ ਡਾ. ਗੁਰਚਰਨ ਕੌਰ ਕੋਚਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ | ਇਸ ਮੌਕੇ ਸਮੂਹ ਮੈਂਬਰਾਂ ਵਲੋਂ ਸਵ: ਦੇਵ ਥਰੀਕਿਆਂ ਵਾਲਾ ਦੀ ਤਸਵੀਰ ਉੱਤੇ ਫੁੱਲ ਚੜ੍ਹਾਉਂਦੇ ਹੋਏ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ ਗਈ | ਉਪਰੰਤ ਸਵ: ਗੀਤਕਾਰ ਦੇ ਜਨਮ ਦਿਨ ਦੀ ਖੁਸ਼ੀ ਵਿਚ ਸ਼੍ਰੋਮਣੀ ਲਿਖਾਰੀ ਬੋਰਡ ਪੰਜਾਬ ਦੇ ਪ੍ਰਧਾਨ ਪ੍ਰਭ ਕਿਰਨ ਸਿੰਘ ਅਤੇ ਸਕੱਤਰ ਇੰਦਰਜੀਤ ਕੌਰ ਲੋਟੇ ਵਲੋਂ ਲਿਆਂਦੇ ਕੇਕ ਨੂੰ ਕੱਟਣ ਦੀ ਰਸਮ ਹਾਜ਼ਰ ਸ਼ਖਸੀਅਤਾਂ ਵਲੋਂ ਨਿਭਾਈ ਗਈ | ਸੰਸਥਾ ਦੀ ਪ੍ਰਧਾਨ ਡਾ. ਕੋਚਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਦੇਵ ਥਰੀਕਿਆਂ ਵਾਲਾ ਦੀ ਬਹੁਪੱਖੀ ਸ਼ਖਸੀਅਤ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਗੀਤਾਂ ਵਿਚ ਪੰਜਾਬੀ ਲੋਕ ਧਾਰਾ ਅਤੇ ਸਭਿਆਚਾਰਕ ਵਿਰਾਸਤ ਨੂੰ ਬਹੁਤ ਖੂਬਸੂਰਤੀ ਨਾਲ ਪੇਸ਼ ਕੀਤਾ | ਸ਼੍ਰੋਮਣੀ ਲਿਖਾਰੀ ਬੋਰਡ ਦੇ ਪ੍ਰਧਾਨ ਪ੍ਰਭ ਕਿਰਨ ਸਿੰਘ ਨੇ ਕਿਹਾ ਕਿ ਉਸਤਾਦ ਅਤੇ ਸ਼ਗਿਰਦ ਦੇ ਰਿਸ਼ਤੇ ਨੂੰ ਪਿਓ-ਪੁਤ ਦੇ ਰਿਸ਼ਤੇ ਵਾਂਗ ਮਜ਼ਬੂਤੀ ਦੀਆਂ ਤੰਦਾਂ ਨਾਲ ਕਿਵੇਂ ਬੰਨ੍ਹ ਕੇ ਰੱਖਣਾ ਹੈ, ਇਸ ਦਾ ਪ੍ਰੇਰਨਾ ਸਰੋਤ ਗੀਤਕਾਰ ਹਰਦੇਵ ਦਿਲਗੀਰ ਸੀ, ਜਿਸ ਨੂੰ ਉਨ੍ਹਾਂ ਦੇ ਸ਼ਗਿਰਦ ਬਾਪੂ ਥਰੀਕੇ ਵਾਲਾ ਕਹਿ ਕੇ ਸਤਿਕਾਰ ਦਿੰਦੇ ਸਨ | ਪਾਲੀ ਦੇਤਵਾਲੀਆ ਨੇ ਦੇਵ ਥਰੀਕਿਆਂ ਵਾਲੇ ਦਾ ਲਿਖਿਆ ਗੀਤ ਸੁਣਾ ਕੇ ਸਮੇਂ ਨੂੰ ਬੰਨਿ੍ਹਆ | ਇਸ ਮੌਕੇ ਪ੍ਰੋ. ਰਵਿੰਦਰ ਭੱਠਲ, ਡਾ. ਗੁਰਇਕਬਾਲ ਸਿੰਘ, ਅਮਰਜੀਤ ਸਿੰਘ ਟਿੱਕਾ, ਡਾ. ਗੁਲਜ਼ਾਰ ਪੰਧੇਰ, ਪ੍ਰਗਟ ਗਰੇਵਾਲ, ਡਾ. ਨਿਰਮਲ ਜੌੜਾ, ਅਮਰੀਕ ਤਲਵੰਡੀ ਨੇ ਕਿਹਾ ਕਿ ਦੇਵ ਥਰੀਕਿਆਂ ਵਾਲੇ ਦੀ ਪੰਜਾਬੀ ਮਾਂ ਬੋਲੀ ਪ੍ਰਤੀ ਸੁਹਿਰਦਤਾ ਨਾਲ ਦਿੱਤੀ ਗਈ ਵਡਮੁੱਲੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਅਮਰਜੀਤ ਸ਼ੇਰਪੁਰੀ ਨੇ ਮੰਚ ਸੰਚਾਲਨ ਕਰਦਿਆਂ ਬਾਪੂ ਦੇਵ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ | ਇਸ ਮੌਕੇ ਗੀਤਕਾਰ ਸਵ: ਸਰਬਜੀਤ ਸਿੰਘ ਵਿਰਦੀ ਦੇ ਸਪੁੱਤਰ ਤਜਿੰਦਰ ਸਿੰਘ ਵਿਰਦੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਕਰਵਾਏ ਕਵੀ ਦਰਬਾਰ ਵਿਚ ਕਵੀਆਂ ਨੇ ਆਪਣੀਆਂ ਆਪਣੀਆਂ ਰਚਨਾਵਾਂ ਸੁਣਾਈਆਂ |

Ad Position 22
No active advertisement
ਪਿਛਲੀ ਖ਼ਬਰ ਸੰਧੂ ਤੇ ਬਿਰਦੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਮੰਡਲ ਪੱਧਰੀ ਮੀਟਿੰਗ <br/> ਅਗਲੀ ਖ਼ਬਰ ਪੀ.ਏ.ਯੂ. ਲੁਧਿਆਣਾ ਦੇ ਵਿਦਿਆਰਥੀਆਂ ਵਲੋਂ ਬੱਗਾ ਖੁਰਦ ਵਿਖੇ ਜਾਗਰੂਕਤਾ ਕੈਂਪ <br/>
Ad Position 24