17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਵਲੋਂ ਅੱਖਾਂ ਦਾ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 21-09-2025
ਡਾਬਾ ਲੁਹਾਰਾ, 20 ਸਤੰਬਰ (ਕੁਲਵੰਤ ਸਿੰਘ ਸੱਪਲ)-ਵਿਸ਼ਵਕਰਮਾ ਨਿਸ਼ਕਾਮ ਸੇਵਾ ਟਰੱਸਟ ਵੱਲੋਂ ਸ਼ੰਕਰਾ ਆਈ ਹਸਪਤਾਲ ਦੇ ਸਹਿਯੋਗ ਨਾਲ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਗਲੀ ਨੰਬਰ ਤਿੰਨ ਨਿੱਪੀ ਸਕੂਲ ਵਾਲੀ ਗਲੀ ਨੇੜੇ ਕੁਆਲਿਟੀ ਚੌਂਕ ਸ਼ਿਮਲਾਪੁਰੀ ਵਿਖੇ ਅੱਖਾਂ ਦਾ ਆਪਰੇਸ਼ਨ ਅਤੇ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਮੌਕੇ ਮੁੱਖ ਮਹਿਮਾਨ ਕੌਂਸਲਰ ਰਖਵਿੰਦਰ ਸਿੰਘ ਗਾਬੜੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਹਸਪਤਾਲ ਦੀ ਡਾਕਟਰੀ ਟੀਮ ਡਾ. ਰੁਚੀ ਸਿੰਘ, ਗੁਰਜੋਤ ਸਿੰਘ, ਗੁਰਪ੍ਰੀਤ ਸਿੰਘ, ਖੁਸ਼ੀ, ਅੰਜਲੀ, ਰਘੁਬੀਰ ਸਿੰਘ ਵੱਲੋਂ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਪ੍ਰਧਾਨ ਬਲਬੀਰ ਸਿੰਘ ਕਲਸੀ, ਰਜਿੰਦਰ ਸਿੰਘ ਬੇਦੀ ਅਤੇ ਟਰੱਸਟ ਦੇ ਹੋਰ ਮੈਂਬਰਾਂ ਨੇ ਦੱਸਿਆ ਕਿ ਕੈਂਪ ਵਿਚ 80 ਮਰੀਜ਼ਾਂ ਦੀਆਂ ਅੱਖਾਂ ਚੈੱਕ ਕੀਤੀਆਂ ਗਈਆਂ, ਜਿਸ ਵਿਚ 25 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪਰੇਸ਼ਨਾਂ ਲਈ ਚੁਣਿਆ ਗਿਆ ਅਤੇ ਇਨ੍ਹਾਂ ਦੇ ਆਪਰੇਸ਼ਨ ਮੁਫਤ ਕੀਤੇ ਜਾਣਗੇ | ਇਸ ਮੌਕੇ ਮੈਸ ਪ੍ਰੋਲਾਈਫ ਹਸਪਤਾਲ ਗਿੱਲ ਦੀ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਦੀਆਂ ਜਨਰਲ ਬਿਮਾਰੀਆਂ ਚੈੱਕਅੱਪ ਕੀਤੀਆਂ ਗਈਆਂ | ਇਸ ਮੌਕੇ ਗੁਰਮੀਤ ਸਿੰਘ ਚਾਨਾ, ਜਥੇਦਾਰ ਕੁਲਜੀਤ ਸਿੰਘ,ਤਰਲੋਕ ਸਿੰਘ, ਡਾ. ਜਸਵੰਤ ਸਿੰਘ ਗੁਲਾਟੀ, ਗੁਰਚਰਨ ਸਿੰਘ ਕਲਸੀ, ਮੋਹਨ ਸਿੰਘ, ਮਾਸਟਰ ਨਾਜਰ ਸਿੰਘ ਅਤੇ ਟਰੱਸਟ ਦੇ ਹੋਰ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖਾਲਸਾ ਕਾਲਜ ਵੂਮੈਨ ਵਿਖੇ ਮਾਹਵਾਰੀ ਸਿਹਤ ਅਤੇ ਸਫ਼ਾਈ ਬਾਰੇ ਜਾਗਰੂਕਤਾ ਭਾਸ਼ਨ <br/> ਅਗਲੀ ਖ਼ਬਰ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕੀਤੀ-ਅਕਾਲੀ ਆਗੂ <br/>
Ad Position 24