17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖ਼ਾਲਸਾ ਕਾਲਜ ਫਾਰ ਵੂਮੈਨ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਡਾ. ਤਰਲੋਚਨ ਸਿੰਘ)-ਰਾਜਨੀਤੀ ਵਿਗਿਆਨ ਵਿਭਾਗ, ਖਾਲਸਾ ਕਾਲਜ ਫਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਵਿਖੇ ''ਲੋਕਤੰਤਰੀ ਭਾਰਤ ਦੀ ਕਹਾਣੀU ਵਿਸ਼ੇ 'ਤੇ ਇੱਕ ਦਸਤਾਵੇਜ਼ੀ ਪੇਸ਼ਕਾਰੀ ਦਾ ਆਯੋਜਨ ਕਰਕੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ | ਦਸਤਾਵੇਜ਼ੀ ਨੇ ਸੰਵਿਧਾਨ ਦੇ ਨਿਰਮਾਣ ਤੋਂ ਲੈ ਕੇ ਲੋਕਤੰਤਰੀ ਸੰਸਥਾਵਾਂ ਦੀ ਮਜ਼ਬੂਤੀ ਤੱਕ - ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਭਾਰਤ ਦੀ ਪ੍ਰੇਰਨਾਦਾਇਕ ਯਾਤਰਾ ਨੂੰ ਉਜਾਗਰ ਕੀਤਾ | ਵਿਦਿਆਰਥੀਆਂ ਨੇ ਡੂੰਘੀ ਦਿਲਚਸਪੀ ਨਾਲ ਦੇਖਿਆ ਅਤੇ ਸਮਾਨਤਾ, ਆਜ਼ਾਦੀ, ਨਿਆਂ ਅਤੇ ਭਾਗੀਦਾਰੀ ਦੇ ਮੁੱਖ ਲੋਕਤੰਤਰੀ ਆਦਰਸ਼ਾਂ ਬਾਰੇ ਕੀਮਤੀ ਸਮਝ ਪ੍ਰਾਪਤ ਕੀਤੀ | ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਸਮਾਵੇਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨ ਵਿਚ ਲੋਕਤੰਤਰ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਇਸ ਮੌਕੇ ਪਿ੍ੰਸੀਪਲ ਡਾ. ਕਮਲਜੀਤ ਗਰੇਵਾਲ ਨੇ ਪ੍ਰੋਗਰਾਮ ਦੇ ਆਯੋਜਨ ਵਿਚ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਆਪਣੇ ਨਿੱਜੀ ਅਤੇ ਸਮਾਜਿਕ ਜੀਵਨ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਥਾਨਕ ਬਚਿੱਤਰ ਨਗਰ, ਜਸਦੇਵ ਨਗਰ ਵਿਖੇ ਫੋਗਿੰਗ ਕਰਵਾਈ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਇੰਟਰਵਿਊ ਦੀ ਤਿਆਰੀ ਬਾਰੇ ਕਰਵਾਇਆ ਸੈਸ਼ਨ <br/>
Ad Position 24