ਚੰਡੀਗੜ੍ਹ, 20 ਸਤੰਬਰ (ਅ.ਬ.)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਵਜੀਤ ਕÏਰ ਮਾਣੂੰਕੇ ਨੂੰ ਵੱਡੀ ਰਾਹਤ ਦਿੱਤੀ ਹੈ ¢ ਅਦਾਲਤ ਨੇ ਐਨ.ਆਰ.ਆਈ ਅਮਰਜੀਤ ਕÏਰ ਵਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ 'ਚ ਉਸ ਨੇ ਵਿਧਾਇਕਾ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਉਸਦੀ ਕੋਠੀ 'ਤੇ ਕਬਜ਼ਾ ਕਰਨ ਦੇ ਦੋਸ਼ ਲਾਏ ਸੀ ¢ ਐਨ.ਆਰ.ਆਈ. ਅਮਰਜੀਤ ਕÏਰ ਵਲੋਂ ਦਾਇਰ ਪਟੀਸ਼ਨ 'ਚ ਦੋਸ਼ ਲਗਾਇਆ ਗਿਆ ਸੀ ਕਿ ਵਿਧਾਇਕਾ ਮਾਣੂੰਕੇ ਨੇ ਜਗਰਾਉਂ ਦੇ ਹੀਰਾ ਬਾਗ 'ਚ ਸਥਿਤ ਉਸ ਦੀ ਕੋਠੀ 'ਤੇ ਕਬਜ਼ਾ ਕੀਤਾ ਹੈ ¢ ਇਸ ਮਾਮਲੇ ਨੂੰ 2023 'ਚ ਵਿਰੋਧੀ ਧਿਰ ਵੱਲੋਂ ਵੱਡੇ ਪੱਧਰ 'ਤੇ ਉਠਾ ਕੇ ਵਿਧਾਇਕਾ ਅਤੇ ਉਹਨਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ | ਅਦਾਲਤ ਵੱਲੋਂ ਕੇਸ ਰੱਦ ਕੀਤੇ ਜਾਣ ਤੋਂ ਬਾਅਦ ਵਿਧਾਇਕਾ ਮਾਣੂੰਕੇ ਅਤੇ ਉਹਨਾਂ ਦੇ ਪਰਿਵਾਰ ਨੂੰ ਕਲੀਨ ਚਿਟ ਮਿਲਣ ਨਾਲ ਹਲਕੇ ਦੇ ਲੋਕਾਂ, ਸਮਰਥਕਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ ¢ ਇਸ ਮÏਕੇ ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਵਾਹਿਗੁਰੂ ਦੇ ਘਰ 'ਚ ਦੇਰ ਹੈ, ਅੰਧੇਰ ਨਹੀਂ ¢