17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਡਿਪਟੀ ਮੇਅਰ ਨੇ ਸੜਕਾਂ ਦੀ ਮੁਰੰਮਤ ਦੇ ਕੰਮ ਦਾ ਕੀਤਾ ਨਿਰੀਖਣ <br/>

Ad Position 21
No active advertisement
ਅਜੀਤ ਡੈਸਕ 21-09-2025
ਲੁਧਿਆਣਾ, 20 ਸਤੰਬਰ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਲੋਂ ਸ਼ਹਿਰ ਭਰ ਵਿਚ ਸੜਕਾਂ ਦੀ ਮੁਰੰਮਤ ਦਾ ਕੰਮ ਚੱਲਣ ਦੇ ਦੌਰਾਨ, ਡਿਪਟੀ ਮੇਅਰ ਪਿ੍ੰਸ ਜੌਹਰ ਨੇ ਗਿੱਲ ਨਹਿਰ ਦੇ ਪੁਲ ਅਤੇ ਨੇੜਲੇ ਇਲਾਕਿਆਂ ਵਿਚ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ | ਨਿਰੀਖਣ ਦੌਰਾਨ, ਡਿਪਟੀ ਮੇਅਰ ਜੌਹਰ ਨੇ ਸਬੰਧਿਤ ਅਧਿਕਾਰੀਆਂ/ ਕਰਮਚਾਰੀਆਂ ਨੂੰ ਸਾਰੀਆਂ ਸੜਕਾਂ ਨੂੰ ਕਵਰ ਕਰਨ ਅਤੇ ਚੰਗੀ ਗੁਣਵੱਤਾ ਵਾਲੇ ਕੰਮਾਂ ਨੂੰਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਸੜਕਾਂ ਦੇ ਹਿੱਸਿਆਂ 'ਤੇ ਮੁਰੰਮਤ ਦਾ ਕੰਮ ਪੂਰਾ ਹੋਣ ਤੋਂ ਬਾਅਦ ਸੜਕਾਂ 'ਤੇ ਹੰਪ ਬਣਨ ਤੋਂ ਰੋਕਣ ਲਈ ਨਿਰਦੇਸ਼ ਵੀ ਜਾਰੀ ਕੀਤੇ ਗਏ | ਜਦੋਂ ਖ਼ਰਾਬ ਹੋਏ ਹਿੱਸੇ 'ਤੇ ਬਹੁਤ ਜ਼ਿਆਦਾ ਹਾਟ ਮਿਕਸ ਮੈਟੀਰੀਅਲ ਪੈਂਦਾ ਹੈ ਤਾਂ ਹੰਪ ਬਣ ਜਾਂਦੇ ਹਨ | ਡਿਪਟੀ ਮੇਅਰ ਪਿ੍ੰਸ ਜੌਹਰ ਨੇ ਕਿਹਾ ਕਿ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਵਿਕਾਸ ਪ੍ਰੋਜੈਕਟ ਵੀ ਕੀਤੇ ਜਾ ਰਹੇ ਹਨ | ਉਨ੍ਹਾਂ ਦਾ ਧਿਆਨ ਟਿਕਾਊ ਵਿਕਾਸ 'ਤੇ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਵਸਨੀਕਾਂ ਨੂੰ ਜ਼ਮੀਨੀ ਪੱਧਰ 'ਤੇ ਕੋਈ ਮੁਸ਼ਕਲ ਨਾ ਆਵੇ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦਿਹਾਤੀ ਜ਼ਿਲ੍ਹਾ ਕਾਂਗਰਸ ਦੀ ਪ੍ਰਧਾਨਗੀ ਲਈ ਕਈ ਚਿਹਰੇ ਦੌੜ 'ਚ <br/> ਅਗਲੀ ਖ਼ਬਰ ਕੁਲਾਰ ਹਸਪਤਾਲ ਬੀਜਾ ਗੋਡਿਆਂ ਦੀਆਂ ਬਿਮਾਰੀਆਂ ਤੋਂ ਪੀੜਤਾਂ ਲਈ ਵਰਦਾਨ <br/>
Ad Position 24