17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਕੈਂਪਸ ਵਿਖੇ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 21-09-2025
ਫੁੱਲਾਂਵਾਲ, 20 ਸਤੰਬਰ (ਮਨਜੀਤ ਸਿੰਘ ਦੁੱਗਰੀ)-ਮਾਨਵ ਰਚਨਾ ਇੰਟਰਨੈਸ਼ਨਲ ਸਕੂਲ, ਬਸੰਤ ਐਵਿਨਿਊ ਲੁਧਿਆਣਾ ਕੈਂਪਸ ਵਿਖੇ ਰਹਿਰਾਸ ਫਾਊਾਡੇਸ਼ਨ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਭਾਈਚਾਰਕ ਸੇਵਾ, ਸਮਾਜਿਕ ਜ਼ਿੰਮੇਵਾਰੀ ਅਤੇ ਸਿਹਤ ਜਾਗਰੂਕਤਾ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਗਈ | ਖ਼ੂਨਦਾਨ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੰੁਦਿਆਂ ਲੁਧਿਆਣਾ ਦੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਿੰਪਲ ਮਦਾਨ ਨੇ ਇਸ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਇਹ ਖ਼ੂਨਦਾਨ ਕੈਂਪ ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਦੁਆਰਾ ਦਇਆ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਦਰਸਾਉਂਦਾ ਹੈ | ਖ਼ੂਨਦਾਨ ਕਰਨਾ ਇਕ ਸਾਧਾਰਨ ਕਾਰਜ ਹੈ, ਜਿਸ ਦਾ ਇਕ ਸ਼ਕਤੀਸ਼ਾਲੀ ਪ੍ਰਭਾਵ ਹੈ | ਨੌਜਵਾਨਾਂ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰਨ ਲਈ ਸਕੂਲ ਦਾ ਧੰਨਵਾਦ ਕੀਤਾ | ਇਸ ਸਮਾਗਮ ਨੂੰ ਸਟਾਫ਼, ਮਾਪਿਆਂ ਅਤੇ ਸਥਾਨਕ ਭਾਈਚਾਰੇ ਦੇ ਮੈਂਬਰਾਂ ਵਲੋਂ ਉਤਸ਼ਾਹਜਨਕ ਹੁੰਗਾਰਾ ਮਿਲਿਆ, ਜਿਹੜੇ ਇਸ ਨੇਕ ਕੰਮ ਲਈ ਖ਼ੂਨਦਾਨ ਕਰਨ ਲਈ ਅੱਗੇ ਆਏ | ਇਸ ਮੌਕੇ ਸੁਰੱਖਿਆ ਅਤੇ ਸਫ਼ਾਈ ਨੂੰ ਯਕੀਨੀ ਬਣਾਉਂਦੇ ਹੋਏ ਇਹ ਪੂਰੀ ਪ੍ਰਕਿਰਿਆ ਸਿਖਲਾਈ ਪ੍ਰਾਪਤ ਮੈਡੀਕਲ ਪੇਸ਼ੇਵਰਾਂ ਦੀ ਨਿਗਰਾਨੀ ਹੇਠ ਕੀਤੀ ਗਈ | ਸਾਰੇ ਦਾਨੀਆਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸ਼ੁਕਰਗੁਜ਼ਾਰੀ ਦੇ ਪ੍ਰਤੀਕ ਵਜੋਂ ਪ੍ਰਸ਼ੰਸਾ ਪੱਤਰ ਅਤੇ ਰਿਫਰੈਸ਼ਮੈਂਟ ਪ੍ਰਦਾਨ ਕੀਤਾ ਗਿਆ | ਐਮ.ਆਰ.ਆਈ.ਐਸ. ਦੀ ਪਿ੍ੰਸੀਪਲ ਸ਼ਿਲਪੀ ਸੂਦ ਗਿੱਲ ਨੇ ਕੈਂਪ ਲਈ ਸਹਿਯੋਗ ਕਰਨ 'ਤੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਮਹਾਨ ਸੇਵਾ ਵਾਲੇ ਕਾਰਜ ਸਾਡੇ ਵਿਦਿਆਰਥੀਆਂ ਵਿਚ ਹਮਦਰਦੀ, ਜਾਗਰੂਕਤਾ ਅਤੇ ਨਾਗਰਿਕ ਫਰਜ਼ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਮੰਤਰੀ ਮਹੋਲ ਵਲੋਂ ਮੋਗਾ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਿਹਾ, ਕੇਂਦਰ ਸਰਕਾਰ ਵਲੋਂ ਹੜ੍ਹ... ਅਗਲੀ ਖ਼ਬਰ ਸੀਸੂ ਦਾ ਵਫ਼ਦ ਨਿਰਮਾਣ ਤਕਨਾਲੋਜੀ ਮੇਲੇ ਲਈ ਜਰਮਨੀ ਰਵਾਨਾ <br/>
Ad Position 24