28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਭਾਰੀ ਮਾਤਰਾ 'ਚ ਸਾਮਾਨ ਸਮੇਤ ਕਾਬੂ <br/>

Ad Position 21
No active advertisement
ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਪੁਲਿਸ ਵਲੋਂ ਇਹਨਾਂ ਦੀ ਗਿ੍ਫ਼ਤਾਰੀ ਨਾਲ ਕਈ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਹੱਲ ਕਰਨ ਦੇ ਦਾਅਵੇ ਵੀ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੁਰਵਿੰਦਰ ਸਿੰਘ ਉਰਫ ਰੂਬੀ, ਗੁਰਜੰਟ ਸਿੰਘ ਉਰਫ ਲੱਕੀ ਅਤੇ ਗੁਰਤੇਜ ਸਿੰਘ ਉਰਫ ਸੂਰਜ ਸ਼ਾਮਿਲ ਹਨ | ਪੁਲਿਸ ਨੇ ਇਹਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹਨਾਂ ਪਾਸੋਂ 16 ਮੋਬਾਈਲ, 3 ਮੋਟਰਸਾਈਕਲ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ | ਇਹਨਾਂ ਕਥਿਤ ਦੋਸ਼ੀਆਂ ਨੇ ਬੀਤੇ ਦਿਨ ਪਰਮਿੰਦਰ ਸਿੰਘ ਵਾਸੀ ਵਰਿੰਦਰ ਨਗਰ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਸੀ | ਇਹਨਾਂ ਕਥੀਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ | ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਏ.ਸੀ.ਪੀ. ਕਿੱਕਰ ਸਿੰਘ ਅਤੇ ਥਾਣਾ ਸਲੇਮ ਟਾਬਰੀ ਦੇ ਐਸ.ਐਚ.ਓ. ਹਰਸ਼ਵੀਰ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕਿਰਾਏ 'ਤੇ ਲਈ ਕਾਰ ਵੇਚਣ ਦੇ ਮਾਮਲੇ 'ਚ ਨÏਜਵਾਨ ਕਾਬੂ <br/> ਅਗਲੀ ਖ਼ਬਰ ਆਮਦਨ ਕਰ ਅਧਿਕਾਰੀਆਂ ਨਾਲ ਉਲਝਣ ਦੇ ਮਾਮਲੇ 'ਚ 5 ਡਾਕਟਰਾਂ ਖ਼ਿਲਾਫ਼ ਕੇਸ ਦਰਜ <br/>
Ad Position 24