28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੇਅਰ, ਸੀਨੀਅਰ ਡਿਪਟੀ ਮੇਅਰ ਨੇ ਹਾਟ ਮਿਕਸ ਪਲਾਂਟ ਦਾ ਕੀਤਾ ਨਿਰੀਖਣ <br/>

Ad Position 21
No active advertisement
ਹੰਬੜਾਂ ਰੋਡ 'ਤੇ ਨਗਰ ਨਿਗਮ ਦੇ ਹਾਟ ਮਿਕਸ ਪਲਾਂਟ ਦਾ ਨਿਰੀਖਣ ਕਰਦੇ ਹੋਏ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ | ਤਸਵੀਰ-ਸੇਵਕ ਸਿੰਘ <br/> 17-10-2025
ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੀਆਂ ਸੜਕਾਂ ਦੀ ਜਲਦੀ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਦੇ ਨਾਲ ਵੀਰਵਾਰ ਨੂੰ ਹੰਬੜਾਂ ਰੋਡ 'ਤੇ ਨਗਰ ਨਿਗਮ ਦੇ ਹਾਟ ਮਿਕਸ ਪਲਾਂਟ ਦਾ ਨਿਰੀਖਣ ਕੀਤਾ | ਸੰਬੰਧਿਤ ਅਧਿਕਾਰੀਆਂ ਅਤੇ ਸਟਾਫ਼ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਕਿ ਪਲਾਂਟ ਨੂੰ ਪੂਰੀ ਸਮਰੱਥਾ 'ਤੇ ਚਲਾਇਆ ਜਾਵੇ ਅਤੇ ਹਾਟ ਮਿਕਸ ਸਮੱਗਰੀ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ | ਨਿਰੀਖਣ ਦੌਰਾਨ ਕਾਰਜਕਾਰੀ ਇੰਜੀਨੀਅਰ ਅਰਵਿੰਦ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ | ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਦੱਸਿਆ ਕਿ ਪਲਾਂਟ ਨੂੰ ਪੂਰੀ ਸਮਰੱਥਾ 'ਤੇ ਚਲਾਇਆ ਜਾ ਰਿਹਾ ਹੈ ਅਤੇ ਸ਼ਹਿਰ ਦੀਆਂ ਸੜਕਾਂ ਦੀ ਜਲਦੀ ਮੁਰੰਮਤ ਨੂੰ ਯਕੀਨੀ ਬਣਾਉਣ ਲਈ ਲੋੜੀਂਦਾ ਕੱਚਾ ਮਾਲ ਅਤੇ ਮਸ਼ੀਨਰੀ ਤਾਇਨਾਤ ਕੀਤੀ ਗਈ ਹੈ | ਉਹ ਜ਼ਮੀਨੀ ਪੱਧਰ 'ਤੇ ਕੰਮ ਦੀ ਵੀ ਜਾਂਚ ਕਰ ਰਹੇ ਹਨ ਅਤੇ ਅਧਿਕਾਰੀਆਂ ਨੂੰ ਮੁਰੰਮਤ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਫੀਲਡ ਵਿਚ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ | ਮੇਅਰ ਇੰਦਰਜੀਤ ਕੌਰ ਅਤੇ ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੀ ਮੁਰੰਮਤ ਦਾ ਕੰਮ ਪੂਰੀ ਗੁਣਵੱਤਾ ਨਾਲ ਕੀਤਾ ਜਾਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗਾਇਕ ਰਣਜੀਤ ਬਾਵਾ ਦੀ ਨਾਈਟ ਨਾਲ ਸਮਾਪਤ ਹੋਇਆ ਸਾਰਸ ਮੇਲਾ 2025 <br/> ਅਗਲੀ ਖ਼ਬਰ ਬੀ.ਸੀ.ਏ. ਦੀ ਵਿਦਿਆਰਥਣ ਨੇ ਯੂਨੀਵਰਸਿਟੀ ਪੁਜ਼ੀਸ਼ਨ ਹਾਸਲ ਕੀਤੀ <br/>
Ad Position 24