28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਕਾਸ ਕਾਰਜਾਂ 'ਚ ਹਲਕਾ ਆਤਮ ਨਗਰ ਦੀ ਝੰਡੀ <br/>

Ad Position 21
No active advertisement
ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਡਾ. ਤਰਲੋਚਨ ਸਿੰਘ)-ਨਵੀਆਂ ਸੜਕਾਂ ਦਾ ਨਿਰਮਾਣ, ਪਾਣੀ, ਸੀਵਰੇਜ, ਸਿਹਤ ਸਹੂਲਤਾਂ ਅਤੇ ਹਰ ਪ੍ਰਕਾਰ ਦੀਆਂ ਇਲਾਕਾ ਨਿਵਾਸੀਆਂ ਨੂੰ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਹਲਕਾ ਆਤਮ ਨਗਰ ਸ਼ਹਿਰ ਦਾ ਮੋਹਰੀ ਹਲਕਾ ਬਣਦਾ ਜਾ ਰਿਹਾ ਹੈ | ਇਸੇ ਲੜੀ ਤਹਿਤ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਅੱਜ ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਐਮ.ਜੀ.ਐਮ. ਸਕੂਲ ਅਤੇ ਪੁਰਾਣੀ ਦੁੱਗਰੀ ਪੁਲਿਸ ਚੌਂਕੀ ਲਿੰਕ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਵਾਰਡ ਨੰਬਰ 50 ਦੇ ਕੌਂਸਲਰ ਯੁਵਰਾਜ ਸਿੰਘ ਸਿੱਧੂ ਵੀ ਹਾਜ਼ਰ ਸਨ | ਇਸ ਮੌਕੇ ਵਿਧਾਇਕ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 99.68 ਲੱਖ ਰੁਪਏ ਖਰਚ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਹਲਕੇ ਦੀ ਕੋਈ ਵੀ ਸੜਕ ਹੁਣ ਬਣੇ ਬਿਨਾਂ ਨਹੀਂ ਰਹੇਗੀ | ਸਾਰੀਆਂ ਸੜਕਾਂ ਸ਼ਾਨਦਾਰ ਤਰੀਕੇ ਨਾਲ ਬਣਾਈਆਂ ਜਾ ਰਹੀਆਂ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਰਾਜਾ, ਪ੍ਰਦੀਪ ਕੁਮਾਰ ਅੱਪੂ, ਕਰਮਜੀਤ ਸਿੰਘ ਧਮੀਜਾ, ਸੰਜੀਵ ਮੱਲ੍ਹੀ, ਸਤਿੰਦਰ ਸਿੰਘ ਬਰਨਾਲਾ, ਮੋਹਨ ਸਿੰਘ, ਹਰਵਿੰਦਰ ਸਿੰਘ ਬਰਨਾਲਾ, ਸਚਿਨ ਮਨਚੰਦਾ, ਰਵਿੰਦਰਪਾਲ ਸਿੰਘ ਮਾਰਟਿਨ, ਸਰਬਜੀਤ ਸਿੰਘ ਗਰੇਵਾਲ, ਗੋਰਵ ਲੇਖੀ, ਮੇਹਰਬਾਨ ਸਿੱਧੂ ਅਤੇ ਇਲਾਕਾ ਨਿਵਾਸੀਆਂ ਵਲੋਂ ਗੁਲਦਸਤਾ ਭੇਟ ਕਰਦਿਆਂ ਵਿਧਾਇਕ ਕੁਲਵੰਤ ਸਿੱਧੂ ਅਤੇ ਯੁਵਰਾਜ ਸਿੱਧੂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰਅਸੀਸ ਸਿੰਘ, ਅਕਸ਼ੇ ਢਾਂਡਾ, ਜਤਿੰਦਰ ਧੁੰਨਾ ਪੀ.ਏ. ਅਤੇ ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਗਿੱਲ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਸਿਸਟੈਂਟ ਸਿਵਲ ਸਰਜਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਦਾ ਨਿਰੀਖਣ <br/> ਅਗਲੀ ਖ਼ਬਰ ਮੋਦੀ ਸਰਕਾਰ ਵਲੋਂ ਵੈਟ ਘਟਾਉਣ ਨਾਲ ਸਰਮਾਏਦਾਰਾਂ ਨੂੰ ਲਾਭ ਪੁਹੰਚਿਆ-ਸਰੀਂਹ <br/>
Ad Position 24