27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਾਹਤ ਫ਼ੰਡ ਸਿਰਫ਼ ਹੜ੍ਹ ਪ੍ਰਭਾਵਿਤਾਂ ਤੱਕ ਹੀ ਪਹੁੰਚਣ-ਗੁਰਦੇਵ ਸ਼ਰਮਾ ਦੇਬੀ <br/>

Ad Position 21
No active advertisement
ਅਜੀਤ ਡੈਸਕ 17-10-2025
ਲੁਧਿਆਣਾ, 16 ਅਕਤੂਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਪੰਚਾਂ, ਸਰਪੰਚਾਂ ਤੇ ਭਾਜਪਾ ਵਰਕਰਾਂ ਨੰੂ ਅਪੀਲ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਕੇਂਦਰ ਵਲੋਂ ਭੇਜੀ ਗਏ ਰਾਹਤ ਫ਼ੰਡ ਸਿਰਫ਼ ਉਨ੍ਹਾਂ ਲੋਕਾਂ ਤਕ ਪਹੁੰਚਣ ਜਿਨ੍ਹਾਂ ਦੇ ਘਰ ਹੜ੍ਹ 'ਚ ਨੁਕਸਾਨੇ ਗਏ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਸ਼ਿਵਰਾਜ ਚੌਹਾਨ ਵਲੋਂ ਹੜ੍ਹ ਪੀੜਤਾਂ ਲਈ ਤੁਰੰਤ ਕਦਮ ਚੁੱਕੇ ਗਏ ਹਨ | ਕੇਂਦਰ ਨੇ 1600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਹੈ, ਜਿਸ ਵਿਚ ਘਰਾਂ ਦੀ ਉਸਾਰੀ, ਖੇਤੀਬਾੜੀ, ਤੇ ਬੀਜਾਂ ਲਈ ਰਾਹਤ ਰਕਮ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਸ਼ਿਵਰਾਜ ਚੌਹਾਨ ਵਲੋਂ 367-3 ਨੁਕਸਾਨੇ ਘਰਾਂ ਲਈ 587 ਕਰੋੜ ਰੁਪਏ ਸੂਬਾ ਸਰਕਾਰ ਨੰੂ ਸੌਂਪੇ ਗਏ ਹਨ | ਗੁਰਦੇਵ ਸ਼ਰਮਾ ਦੇਬੀ ਨੇ ਆਮ ਪਾਰਟੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਰਾਜ ਸਰਕਾਰ ਵਲੋਂ ਅਜੇ ਤਕ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਕੇਂਦਰ ਸਰਕਾਰ ਨੰੂ ਨਹੀਂ ਸੌਂਪੀ ਗਈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੜ੍ਹ ਪੀੜਤਾਂ ਅਤੇ ਕਿਸਾਨਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਪਰ ਰਾਜ ਸਰਕਾਰ ਨੰੂ ਵੀ ਆਪਣਾ ਫ਼ਰਜ਼ ਨਿਭਾਉਣਾ ਚਾਹੀਦਾ ਹੈ, ਤਾਂ ਜੋ ਹਕੀਕਤ ਵਿਚ ਪੀੜਤਾਂ ਤਕ ਸਹਾਇਤਾ ਪਹੁੰਚ ਸਕੇ |

Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਪੁਲਿਸ ਵਲੋਂ ਪਟਾਕਾ ਮਾਰਕੀਟ ਦੇ ਦੁਕਾਨਦਾਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਨਸ਼ੇ ਦੀ ਲੋਰ 'ਚ ਐਂਬੂਲੈਂਸ ਡਿਵਾਈਡਰ 'ਤੇ ਚਾੜ੍ਹੀ-ਹਾਦਸੇ ਤੋਂ ਬਚਾਅ
Ad Position 24