08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਲੜਕੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਦਾਦੇ ਤੇ ਚਾਚੇ ਖਿਲਾਫ ਕੇਸ ਦਰਜ

Ad Position 21
No active advertisement
ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਲੜਕੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਉਸਦੇ ਦਾਦੇ ਤੇ ਚਾਚੇ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ਕਾਰਵਾਈ ਸ਼ਿਮਲਾਪੁਰੀ ਦੇ ਰਹਿਣ ਵਾਲੇ ਜਸਕੀਰਤ ਕੌਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਉਸਦੇ ਦਾਦੇ ਰਾਮ ਸਿੰਘ ਤੇ ਚਾਚਾ ਸਰਬਜੀਤ ਸਿੰਘ ਉਰਫ ਮਨਕੂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਲੜਾਈ ਦਾ ਕਾਰਨ ਘਰੇਲੂ ਵਿਵਾਦ ਦੱਸਿਆ ਜਾ ਰਿਹਾ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਦੀ ਅਗਵਾਈ ਹੇਠ ਖਾਦ ਸੁਰੱਖਿਆ ਟੀਮ ਵਲੋਂ ਵੱਡੀ ਕਾਰਵਾਈ <br/> ਅਗਲੀ ਖ਼ਬਰ ਨਾਬਾਲਗ ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਓ ਖਿਲਾਫ਼ ਕੇਸ ਦਰਜ <br/>
Ad Position 24