08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸਟੇਟ ਕਰਾਟੇ ਚੈਂਪੀਅਨਸ਼ਿਪ ਕਰਵਾਈ <br/>

Ad Position 21
No active advertisement
ਅਜੀਤ ਡੈਸਕ 18-10-2025
ਫੁੱਲਾਂਵਾਲ, 17 ਅਕਤੂਬਰ (ਮਨਜੀਤ ਸਿੰਘ ਦੁੱਗਰੀ)-ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਵਿਖੇ ਸੇਸ਼ਿੰਕਾਈ ਸਟੇਟ ਕਰਾਟੇ ਚੈਂਪੀਅਨਸ਼ਿਪ 2025 ਸਫਲਤਾਪੂਰਵਕ ਕਰਵਾਈ ਗਈ, ਜੋ ਕਿ ਆਉਣ ਵਾਲੀ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ 2026 ਲਈ ਅਧਿਕਾਰਤ ਚੋਣ ਪ੍ਰੋਗਰਾਮ ਵਜੋਂ ਸੇਵਾ ਨਿਭਾ ਰਹੀ ਹੈ, ਜੋ ਕਿ ਨਵੀਂ ਦਿੱਲੀ ਦੇ ਤਾਲਕਟੋਰਾ ਇਨਡੋਰ ਸਟੇਡੀਅਮ 'ਚ ਹੋਣ ਵਾਲੀ ਹੈ | ਵੱਖ-ਵੱਖ ਸਕੂਲਾਂ ਦੇ ਕੁੱਲ 175 ਵਿਦਿਆਰਥੀਆਂ ਨੇ ਚੈਂਪੀਅਨਸ਼ਿਪ ਵਿਚ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਵਿਚ ਬੇਮਿਸਾਲ ਹੁਨਰ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ ਗਿਆ | ਮੇਜ਼ਬਾਨ ਸਕੂਲ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਦੇ ਵਿਦਿਆਰਥੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਸ਼੍ਰੇਣੀਆਂ ਵਿਚ ਕਈ ਤਗਮੇ ਜਿੱਤੇ | ਮੁਕੰਦ ਮਿੱਤਲ, ਦੇਵਮਾਨ ਸਿੰਘ, ਸ਼ਿਵਾਂਸ਼ ਸ਼ਰਮਾ, ਸਰਗੁਣ ਕੌਰ, ਪਰਮਵੀਰ ਸਿੰਘ ਨੇ ਸੋਨ ਤਗਮਾ, ਅਰਸ਼ ਪੁਰੀ ਨੇ ਚਾਂਦੀ ਦਾ ਤਗਮਾ ਅਤੇ ਡਿਪਲੀਨ ਕੌਰ, ਸ਼ਿਵੇਨ ਵਰਮਾ ਅਤੇ ਰਿਯਾਂਸ਼ ਵੈਦ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਇਕ ਹੋਰ ਵਿਦਿਆਰਥੀ ਸਚਕੀਰਤ ਸਿੰਘ ਨੂੰ ਹੌਸਲਾ ਅਫ਼ਜ਼ਾਈ ਇਨਾਮ ਦਿੱਤਾ ਗਿਆ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਬੀ.ਸੀ.ਐਮ. ਆਰੀਆ ਸਕੂਲ, ਲਲਤੋਂ ਦੀ ਪਿ੍ੰਸੀਪਲ ਕਿ੍ਤਿਕਾ ਸੇਠ ਸ਼ਾਮਿਲ ਸਨ, ਉਹਨਾਂ ਨੇ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਨੌਜਵਾਨਾਂ ਵਿਚ ਚਰਿੱਤਰ ਨਿਰਮਾਣ ਅਤੇ ਮਾਰਸ਼ਲ ਆਰਟਸ ਦੀ ਮਹੱਤਤਾ 'ਤੇ ਜ਼ੋਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਪਾਤਿਸ਼ਾਹੀ ਛੇਵੀਂ ਇਆਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ <br/... ਅਗਲੀ ਖ਼ਬਰ ਆਟੋ ਪਾਰਟਸ ਮੈਨੂੰ: ਐਸੋ: ਵਲੋਂ ਜ਼ਿਲ੍ਹਾ ਉਦਯੋਗ ਕੇਂਦਰ ਦੇ ਨਵ-ਨਿਯੁਕਤ ਜੀ. ਐਮ. ਸੋਹੀ ਦਾ ਸਨਮਾਨ <br/>
Ad Position 24