08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ <br/>

Ad Position 21
No active advertisement
ਅਜੀਤ ਡੈਸਕ 18-10-2025
ਲੁਧਿਆਣਾ, 17 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਸਵੇਰੇ 4 ਵਜੇ ਤੋਂ ਦੁਪਹਿਰ 1.00 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਅਵਤਾਰ ਸਿੰਘ ਦੇ ਜੱਥੇ ਨੇ ਆਸਾ ਜੀ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਉਪਰੰਤ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ ਨੇ ਗੁਰਬਾਣੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ | ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਬੀਬੀ ਰਣਜੀਤ ਕੌਰ ਦੇ ਜੱਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਪ੍ਰਬੰਧਕਾਂ ਵਲੋਂ ਬੀਬੀ ਰਣਜੀਤ ਕੌਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰੀਤਮ ਸਿੰਘ, ਹਰਮੋਹਨ ਸਿੰਘ ਸਰਹੱਦੀ, ਜਗਜੀਤ ਸਿੰਘ, ਪ੍ਰਲਾਦ ਸਿੰਘ ਢੱਲ, ਮਨਿੰਦਰ ਸਿੰਘ ਆਹੂਜਾ, ਪਰਮਜੀਤ ਸਿੰਘ ਪੰਮੀ, ਗਿਆਨੀ ਗੁਰਮੁੱਖ ਸਿੰਘ, ਜਸਵੀਰ ਸਿੰਘ, ਬੀਬੀ ਹਰਪ੍ਰੀਤ ਕੌਰ, ਬੀਬੀ ਬੱਬਲੀ ਅਤੇ ਮੈਨੇਜਰ ਸਰਵਨ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਨੇ ਨੈਸ਼ਨਲ ਅਚੀਵਰਜ਼ ਐਵਾਰਡਜ਼ 'ਚ ਮਾਰੀ ਬਾਜ਼ੀ <br/> ਅਗਲੀ ਖ਼ਬਰ ਸਮਾਰਟ ਸਕੂਲ ਮੋਤੀ ਨਗਰ ਨੇ ਸੈਂਟਰ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ <br/>
Ad Position 24