14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਾਂਗਰਸ 'ਆਪ' ਨੂੰ ਸਰਕਾਰੀ ਜਾਇਦਾਦਾਂ ਨਹੀਂ ਵੇਚਣ ਦੇਵੇਗੀ-ਪਵਨ ਦੀਵਾਨ

Ad Position 21
No active advertisement
ਅਜੀਤ ਡੈਸਕ 22-10-2025
ਲੁਧਿਆਣਾ, 21 ਅਕਤੂਬਰ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਨੇ 'ਆਪ' ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ 'ਆਪ' ਸਰਕਾਰ ਨੂੰ ਸਰਕਾਰੀ ਜਾਇਦਾਦਾਂ ਨਹੀਂ ਵੇਚਣ ਦੇਵੇਗੀ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਲੁਧਿਆਣਾ ਵਿਚ ਲਗਭਗ 2 ਦਰਜਨ ਸਰਕਾਰੀ ਜਾਇਦਾਦਾਂ ਵੇਚਣ ਦੀਆਂ ਜਿਹੜੀਆਂ ਯੋਜਨਾਵਾਂ ਬਣਾ ਰਹੀ ਹੈ, ਕਾਂਗਰਸ ਉਸ ਦਾ ਡਟ ਕੇ ਵਿਰੋਧ ਕਰੇਗੀ ਅਤੇ ਉਸ ਨੂੰ ਸਫਲ ਨਹੀਂ ਹੋਣ ਦੇਵੇਗੀ | ਉਨ੍ਹਾਂ ਕਿਹਾ ਕਿ ਆਰਥਿਕ ਪੱਖੋਂ ਪਛੜ ਚੁੱਕੀ 'ਆਪ' ਸਰਕਾਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ 10 ਵੱਡੀਆਂ ਜਾਇਦਾਦਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨਾਲ ਸਬੰਧਿਤ ਕੀਮਤੀ ਜ਼ਮੀਨਾਂ ਵੇਚਣ ਦੀਆਂ ਤਿਆਰੀਆਂ ਕਰ ਰਹੀ ਹੈ, ਜੋ ਕਿ ਜਨਤਕ ਹਿਤਾਂ ਦਾ ਵਿਰੋਧ ਹੈ |

Ad Position 22
No active advertisement
ਪਿਛਲੀ ਖ਼ਬਰ ਛੱਠ ਪੂਜਾ ਦਾ ਤਿਉਹਾਰ ਰੁਦਰਾ ਕਾਲੋਨੀ ਲੁਹਾਰਾ ਵਿਖੇ 27 ਨੂੰ -ਐਸ.ਐਸ. <br/> ਅਗਲੀ ਖ਼ਬਰ ਮੱਸਿਆ ਦਾ ਦਿਹਾੜਾ ਅਤੇ ਬੰਦੀ ਛੋੜ ਦਿਵਸ ਸ਼ਰਧਾਪੂਰਵਕ ਮਨਾਇਆ <br/>
Ad Position 24