25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਸ਼ੱਕੀ ਹਾਲਾਤ 'ਚ ਹੋਈ ਨੌਜਵਾਨ ਦੀ ਮੌਤ, ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 23-10-2025
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੋਮਵਾਰ ਰਾਤ ਨੂੰ ਪੰਜ ਪੀਰ ਰੋਡ 'ਤੇ ਸ਼ੱਕੀ ਹਾਲਾਤ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪੁਲਿਸ ਵਲੋਂ ਹੁਣ ਕਤਲ ਦਾ ਮੁਕਦਮਾ ਦਰਜ ਕੀਤਾ ਗਿਆ ਹੈ | 27 ਸਾਲਾ ਵਿਅਕਤੀ ਦੀ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਉਸਦੀ ਮੌਤ ਅਸਲ ਵਿਚ ਗੋਲੀ ਲੱਗਣ ਨਾਲ ਹੋਈ ਸੀ | ਇਸ ਦੇ ਆਧਾਰ 'ਤੇ ਥਾਣਾ ਪੀ.ਏ.ਯੂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕੀਤਾ ਹੈ | ਮਿ੍ਤਕ ਨੌਜਵਾਨ ਅਮਿਤ ਕੁਮਾਰ, ਜੋ ਕਿ ਮੋਬਾਈਲ ਮੁਰੰਮਤ ਦਾ ਕੰਮ ਕਰ ਰਿਹਾ ਸੀ, ਦੀਵਾਲੀ ਦੀ ਰਾਤ ਨੂੰ ਘਰ ਦੇ ਨੇੜੇ ਬੇਹੋਸ਼ ਪਿਆ ਮਿਲਿਆ ਸੀ | ਉਸਦੇ ਪਰਿਵਾਰ ਨੇ ਉਸਨੂੰ ਬੇਹੋਸ਼ ਪਿਆ ਦੇਖਿਆ ਅਤੇ ਉਸਨੂੰ ਹਸਪਤਾਲ ਲੈ ਗਏ ਜਿੱਥੇ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਅਮਿਤ ਦੇ ਪਰਿਵਾਰ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਅਮਿਤ ਘਰ ਦੇ ਬਾਹਰ ਖੜ੍ਹਾ ਸੀ | ਬਾਅਦ 'ਚ ਉਨ੍ਹਾਂ ਨੇ ਉਸ ਨੂੰ ਬੇਹੋਸ਼ ਹਾਲਤ ਵਿਚ ਸੜਕ 'ਤੇ ਪਿਆ ਪਾਇਆ | ਉਸਦੇ ਸਿਰ ਤੋਂ ਖੂਨ ਵਗ ਰਿਹਾ ਸੀ ਅਤੇ ਉਹ ਉਸ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ | ਪੀਏਯੂ ਪੁਲਿਸ ਸਟੇਸ਼ਨ ਦੇ ਐਸ.ਐਚ.ਓ. ਇੰਸਪੈਕਟਰ ਵਿਜੇ ਕੁਮਾਰ ਨੇ ਕਿਹਾ, 'ਸ਼ੁਰੂ 'ਚ ਇਹ ਸ਼ੱਕ ਸੀ ਕਿ ਉਹ ਵਿਅਕਤੀ ਅਚਾਨਕ ਡਿੱਗ ਪਿਆ ਅਤੇ ਉਸਦੇ ਸਿਰ ਵਿਚ ਸੱਟ

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ 'ਚੋਂ ਫ਼ਰਾਰ ਹੋਇਆ ਬੰਦੀ ਬਿਹਾਰ ਤੋਂ ਕਾਬੂ ਅਗਲੀ ਖ਼ਬਰ ਨੈੱਟਬਾਲ ਮੁਕਾਬਲਿਆਂ 'ਚ ਮੱਲਾਂ ਮਾਰੀਆਂ
Ad Position 24