25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਵਿਸ਼ਵਕਰਮਾ ਦਿਵਸ ਮੌਕੇ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ <br/>

Ad Position 21
No active advertisement
ਲੁਧਿਆਣਾ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕੈਬਨਿਟ ਤਰਨਪ੍ਰੀਤ ਸਿੰਘ ਸੌਂਦ, ਉਨ੍ਹਾਂ ਨਾਲ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਅਤੇ ਹੋਰ | (ਸੱਜੇ) ਲੁਧਿਆਣਾ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਉੱਘੇ ਸਨਅਤਕਾਰ ਚਰਨਜੀਤ ਸਿੰਘ ਵਿਸ਼ਵਕਰਮਾ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਅਤੇ ਹੋਰ | ਤਸਵੀਰਾਂ : ਸੇਵਕ ਸਿੰਘ <br/> 23-10-2025
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੁੱਧਵਾਰ ਨੂੰ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੂੰ ਧਰਤੀ 'ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜੀਨੀਅਰਿੰਗ ਦੀ ਸਿਰਜਣਾ ਦਾ ਸਿਹਰਾ ਦਿੱਤਾ ਜਾਂਦਾ ਹੈ | ਵਿਸ਼ਵਕਰਮਾ ਦਿਵਸ ਮਨਾਉਣ ਲਈ ਭਗਵਾਨ ਵਿਸ਼ਵਕਰਮਾ ਮੰਦਰ ਵਿਖੇ ਇਕ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਸੌਂਦ ਨੇ ਜ਼ਿਕਰ ਕੀਤਾ ਕਿ ਵਿਸ਼ਵਵਿਆਪੀ ਉਦਯੋਗਿਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਦਾ ਸਿੱਧਾ ਨਤੀਜਾ ਹੈ | ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਭਰ ਦੇ ਨੌਜਵਾਨਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸ ਦਾ ਉਦੇਸ਼ ਉਨ੍ਹਾਂ ਨੂੰ ਭਗਵਾਨ ਵਿਸ਼ਵਕਰਮਾ ਦੇ ਸਿਧਾਂਤਾਂ ਅਤੇ ਸਿੱਖਿਆਵਾਂ ਦੇ ਅਨੁਸਾਰ ਸਨਮਾਨ ਅਤੇ ਸਵੈ-ਮਾਣ ਵਾਲਾ ਜੀਵਨ ਜੀਉਣ ਦੇ ਯੋਗ ਬਣਾਉਣਾ ਹੈ | ਭਗਵਾਨ ਵਿਸ਼ਵਕਰਮਾ ਨੂੰ ਬ੍ਰਹਿਮੰਡ ਦੇ ਸਰਵਉੱਚ ਸਿਲਪਕਾਰ ਵਜੋਂ ਸਤਿਕਾਰਿਆ ਜਾਂਦਾ ਹੈ, ਜਿਨ੍ਹਾਂ ਨੂੰ ਉਦਯੋਗਿਕ ਪ੍ਰਕਿਰਿਆਵਾਂ 'ਚ ਵਰਤੀ ਜਾਣ ਵਾਲੀ ਸਾਰੀ ਮਸ਼ੀਨਰੀ ਅਤੇ ਸੰਦਾਂ ਦੇ ਮਾਲਕ ਵਜੋਂ ਜਾਣਿਆ ਜਾਂਦਾ ਹੈ | ਸੌਂਦ ਨੇ ਸਿੱਖਿਆ ਅਤੇ ਸਿਹਤ 'ਚ ਪਰਿਵਰਤਨਸ਼ੀਲ ਸਰਕਾਰ ਦੀਆਂ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ ਜੋ ਸਾਰਿਆਂ ਲਈ ਪਹੁੰਚਯੋਗ, ਉੱਚ-ਗੁਣਵੱਤਾ ਵਾਲੀਆਂ ਸੇਵਾਵਾਂ ਨੂੰ ਯਕੀਨੀ ਬਣਾਉਂਦੀਆਂ ਹਨ | ਸੌਂਦ ਨੇ ਰਾਸ਼ਟਰੀ ਸੁਰੱਖਿਆ ਵਿਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਦੀ ਵੀ ਪ੍ਰਸ਼ੰਸਾ ਕੀਤੀ | ਇਹ ਕਹਿੰਦੇ ਹੋਏ ਕਿ ਭਾਰਤ ਦੀ ਆਬਾਦੀ ਦਾ ਸਿਰਫ 1.5 ਫੀਸਦੀ ਹੋਣ ਦੇ ਬਾਵਜੂਦ, ਰਾਜ ਦੇਸ਼ ਦੀ ਸੁਰੱਖਿਆ ਲਈ ਕੁਰਬਾਨੀਆਂ ਵਿਚ ਸਭ ਤੋਂ ਮੋਹਰੀ ਹੈ | ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਮਦਨ ਲਾਲ ਬੱਗਾ ਅਤੇ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਵੀ ਵਿਸ਼ਵਕਰਮਾ ਦਿਵਸ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ | ਮੰਦਰ ਕਮੇਟੀ ਦੇ ਪ੍ਰਧਾਨ ਰਣਜੀਤ ਕੁਮਾਰ ਸੱਲ ਨੇ ਰਾਜ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮੰਦਰ ਦੀ ਇਮਾਰਤ ਦੇ ਲੰਬਿਤ ਸਿਵਲ ਕੰਮਾਂ ਨੂੰ ਪੂਰਾ ਕਰਨ ਵਿੱਚ ਪ੍ਰਬੰਧਕ ਕਮੇਟੀ ਦੀ ਸਹਾਇਤਾ ਕਰਨ ਲਈ ਲੋੜੀਂਦੇ ਫੰਡ ਜਾਰੀ ਕਰੇ, ਜਿਸ 'ਤੇ ਮੰਤਰੀ ਸੌਂਦ ਨੇ ਮੰਦਰ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ | ਉਨ੍ਹਾਂ ਨੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ | ਇਸ ਮੌਕੇ 'ਤੇ ਮੰਤਰੀ ਨੇ ਚਰਨਜੀਤ ਸਿੰਘ ਵਿਸ਼ਵਕਰਮਾ, ਕ੍ਰਿਸ਼ਨ ਕੁਮਾਰ ਬਾਵਾ, ਅਮਰਜੀਤ ਸਿੰਘ ਟਿੱਕਾ, ਰਾਜਿੰਦਰ ਸਿੰਘ ਸਰਹਾਲੀ, ਰਣਜੀਤ ਸਿੰਘ ਮਠਾਰੂ, ਅਸ਼ੋਕ ਕਾਂਡਾ, ਸੁਰਜੀਤ ਕਾਂਡਾ, ਸੁਰਜੀਤ ਸਿੰਘ, ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ ਅਤੇ ਹੋਰਾਂ ਸਮੇਤ ਕਈ ਪ੍ਰਮੁੱਖ ਉਦਯੋਗਪਤੀਆਂ ਨੂੰ ਸਨਮਾਨਿਤ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਰਕਰ ਦੀ ਮÏਤ ਦੇ ਮਾਮਲੇ 'ਚ ਫ਼ੈਕਟਰੀ ਮਾਲਕ ਸਮੇਤ 9 ਖ਼ਿਲਾਫ਼ ਕੇਸ ਦਰਜ <br/> ਅਗਲੀ ਖ਼ਬਰ ਦੀਵਾਲੀ ਮੌਕੇ ਸ਼ਹਿਰ 'ਚ ਅੱਗ ਲੱਗਣ ਦੇ 90 ਮਾਮਲੇ ਆਏ ਸਾਹਮਣੇ <br/>
Ad Position 24