25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਪ੍ਰਧਾਨ ਸੁਰਜੀਤ ਸਿੰਘ ਮੱਕੜ ਨੇ ਕੀਤੀ ਵਿਧਾਇਕ ਗਰੇਵਾਲ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 23-10-2025
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਮਾਡਲ ਟਾਊਨ ਐਕਸਟੈਨਸ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਮੱਕੜ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਨਾਲ ਅਹਿਮ ਮੁਲਾਕਾਤ ਕੀਤੀ ਗਈ | ਇਸ ਮੁਲਾਕਾਤ ਦੌਰਾਨ ਸ. ਮੱਕੜ ਵਲੋਂ ਵਿਧਾਇਕ ਗਰੇਵਾਲ ਨੂੰ ਇਲਾਕੇ 'ਚ ਵਧ ਰਹੀਆਂ ਲੁੱਟ, ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਅਤੇ ਗਲੀਆਂ/ਸੜਕਾਂ ਦੀ ਮੁਰੰਮਤ ਕਰਨ ਆਦਿ ਸਬੰਧੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ, ਜਿਸ 'ਤੇ ਉਨ੍ਹਾਂ ਵਲੋਂ ਇਹ ਭਰੋਸਾ ਦਿੱਤਾ ਗਿਆ ਕਿ ਉਹ ਇਹਨਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ | ਇਸ ਦੌਰਾਨ ਵਿਧਾਇਕ ਗਰੇਵਾਲ ਨੇ ਉਘੇ ਕਾਰੋਬਾਰੀ ਅਤੇ ਸੁਸਾਇਟੀ ਪ੍ਰਧਾਨ ਸੁਰਜੀਤ ਸਿੰਘ ਮੱਕੜ ਦੀ ਗੱਲ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਦੂਰ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਧੂਮਧਾਮ ਨਾਲ ਮਨਾਇਆ ਬਾਬਾ ਵਿਸ਼ਵਕਰਮਾ ਦਾ ਜਨਮ ਦਿਵਸ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਮਨਾਇਆ ਬੰਦੀ ਛੋੜ ਦਿਵਸ <br/>
Ad Position 24