25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-10-2025
ਲੁਧਿਆਣਾ, 22 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸੇਸ਼ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਧਰਮਿੰਦਰ ਸਿੰਘ ਪਵਾਰ, ਭਾਈ ਗੁਰਸਿਮਰਨਜੀਤ ਸਿੰਘ, ਭਾਈ ਅਜਮੇਰ ਸਿੰਘ ਖੰਨੇ ਵਾਲਿਆਂ ਦੇ ਜਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਜੀਵਨ ਫਲਸਫੇ ਉਪਰ ਚਾਨਣਾ ਪਾਉਦਿਆਂ ਹੋਇਆਂ ਕਿਹਾ ਕਿ ਉੱਚੇ ਆਦਰਸ਼ਾਂ ਦੇ ਧਾਰਨੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ 'ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕਿ੍ਪਾਨਾਂ ਧਾਰਨ ਕਰ ਕੇ ਜਿੱਥੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਨਾਲ ਹੀ ਗਵਾਲੀਅਰ ਦੇ ਕਿਲ੍ਹੇ ਵਿੱਚੋ 52 ਭਾਰਤੀ ਰਾਜਿਆਂ ਨੂੰ ਰਿਹਾ ਕਰਵਾਕੇ ਇੱਕ ਮਿਸਾਲ ਕਾਇਮ ਕੀਤੀ, ਜਿਸ ਕਰਕੇ ਸਮੁੱਚੇ ਸੰਸਾਰ ਭਰ ਦੀਆਂ ਸੰਗਤਾਂ ਬੰਦੀ ਛੋੜ ਦਿਵਸ ਨੂੰ ਬੜੇ ਸਤਿਕਾਰ ਨਾਲ ਮਨਾਉਦੀਆਂ ਹਨ | ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਬੰਦੀ ਛੋੜ ਦਿਵਸ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ ਜੇਕਰ ਅਸੀਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ | ਸਮਾਗਮ ਦੌਰਾਨ ਅੱਤਰ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ, ਰਣਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਸੇਠੀ, ਹਰਬੰਸ ਸਿੰਘ ਰਾਜਾ, ਸੁਖਵਿੰਦਰ ਸਿੰਘ ਹੈਪੀ ਕੋਚਰ, ਹਰਮੀਤ ਸਿੰਘ ਡੰਗ, ਹਰਵਿੰਦਰ ਸਿੰਘ ਕੋਹਲੀ, ਹਰਪ੍ਰੀਤ ਸਿੰਘ ਗੁਰਮ, ਰਜਿੰਦਰਪਾਲ ਸਿੰਘ ਮੱਕੜ, ਨਰਿੰਦਰਪਾਲ ਸਿੰਘ ਕਥੂਰੀਆ, ਅਵਤਾਰ ਸਿੰਘ ਮਿੱਢਾ ਵਿਸੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੁਪਹਿਰਾ ਜਪ ਤਪ ਸਮਾਗਮ ਭਲਕੇ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਜਪ ਤਪ ਚੁਪਹਿਰਾ ਸਮਾਗਮ <br/>
Ad Position 24