12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 06-11-2025
ਲੁਧਿਆਣਾ, 5 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਾਮ ਲੁਭਾਇਆ ਗੋਗਨਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਮਮਸ਼ਵਰਾ ਹੋ ਕੇ ਇਕ ਪਲਾਟ ਰਕਬਾ 193 ਵਰਗ ਗਜ ਦਾ ਫੁੱਲ ਐਂਡ ਫਾਈਨਲ ਕਰਕੇ ਉਸ ਪਾਸੋਂ 18 ਲੱਖ ਰੁਪਏ ਹਾਸਲ ਕਰਕੇ ਪਲਾਟ ਦੀ ਰਜਿਸਟਰੀ ਨਾ ਕਰਵਾ ਕੇ ਮੁੱਦਈ ਨਾਲ ਧੋਖਾਧੜੀ ਕੀਤੀ ¢ ਜਾਂਚ ਅਧਿਕਾਰੀ ਏ.ਐਸ.ਸੀ ਪਲਵਿੰਦਰਪਾਲ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਅਮਨਦੀਪ ਚੰਡੋਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢
ਮੋਟਰਸਾਈਕਲ ਚੋਰੀ
ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਵੀ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਗੁਰਦੇਵ ਨਗਰ ਪਾਰਕ ਨੇੜੇ ਪਾਣੀ ਵਾਲੀ ਟੈਂਕੀ ਦੇ ਮੇਨ ਗੇਟ 'ਤੇ ਤਾਲਾ ਲਗਾ ਕੇ ਖੜ੍ਹਾ ਕੀਤਾ ਸੀ, ਜਿਸ ਨੰੂ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ¢ ਜਾਂਚ ਅਧਿਕਾਰੀ ਏ.ਐਸ.ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ¢
ਘਰ 'ਚੋਂ ਸਾਮਾਨ ਚੋਰੀ
ਥਾਣਾ ਡਵੀਜ਼ਨ ਨੰਬਰ 8 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਸੋਨੀਆ ਤਨੇਜਾ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਆਪਣੇ ਘਰ ਦੇ ਸਾਹਮਣੇ ਗਲੀ ਵਿਚ ਜਾਗਰਣ 'ਤੇ ਗਏ ਸਨ, ਜਦੋਂ ਉਹ ਜਾਗਰਣ ਤੋਂ ਵਾਪਸ ਆਏ ਤਾਂ ਉਸਦੀ ਸੱਸ ਆਪਣੇ ਕਮਰੇ ਵਿਚ ਪ੍ਰਸ਼ਾਦ ਰੱਖ ਕੇ ਉਪਰ ਵਾਲੇ ਕਮਰੇ ਵਿਚ ਗਈ ਤਾਂ ਦੇਖਿਆ ਕਿ ਅਲਮਾਰੀ ਦਾ ਤਾਲਾ ਟੁੱਟਿਆ ਹੋਇਆ ਸੀ ਤੇ ਉਸ ਵਿਚੋਂ ਸੋਨੇ ਦਾ ਸੈੱਟ, ਸੋਨੇ ਦੀਆਂ ਵੰਗਾਂ, ਸੋਨੇ ਦੇ ਦੋ ਕੜੇ, ਸੋਨੇ ਦੀ ਚੈਨ ਗ਼ਾਇਬ ਸੀ, ਜਿਸ ਨੰੂ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਨਕ ਰਾਜ ਨੇ ਇਸ ਮਾਮਲੇ ਵਿਚ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ¢
ਦੜਾ ਸੱਟਾ ਲਗਾਉਂਦਾ ਕਾਬੂ
ਥਾਣਾ ਮੋਤੀ ਨਗਰ ਵਿਖੇ ਤੈਨਾਤ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਚੀਮਾ ਚੌਕ ਮÏਜੂਦ ਸੀ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਚੀਮਾ ਚÏਾਕ ਨੇੜੇ ਫਲਾਈਓਵਰ ਆਰ.ਕੇ ਰੋਡ 'ਤੇ ਪਰਚੀ ਨਾਲ ਦੜਾ ਸੱਟਾ ਲਗਾਉਂਦੇ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2080 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਮੁੱਦਈ ਦੇ ਬਿਆਨਾਂ 'ਤੇ ਸੰਦੀਪ ਖ਼ਿਲਾਫ਼ ਕੇਸ ਦਰਜ ਕਰ ਕਰਕੇ ਉਸ ਨੰੂ ਗਿ੍ਫ਼ਤਾਰ ਕਰ ਲਿਆ ਹੈ¢
ਕੁੱਟਮਾਰ ਦਾ ਮਾਮਲਾ
ਥਾਣਾ ਮੇਹਰਬਾਨ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਦਲਜੀਤ ਸਿੰਘ ਮੋਟਰਸਾਈਕਲ 'ਤੇ ਜਾ ਰਹੇ ਸਨ ਅਤੇ ਸਾਡੇ ਸਾਹਮਣੇ ਤੋਂ ਰਣਜੀਤ ਸਿੰਘ ਤੇਜ਼ੀ ਨਾਲ ਟਰੈਕਟਰ ਲੈ ਕੇ ਆ ਰਿਹਾ ਸੀ, ਜਿਸ ਨੰੂ ਟਰੈਕਟਰ ਹੌਲੀ ਚਲਾਉਣ ਲਈ ਕਿਹਾ ਤਾਂ ਉਸ ਨੇ ਆਪਣੇ ਸਾਥੀਆਂ ਦੀ ਮਦਦ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ¢ ਜਾਂਚ ਅਧਿਕਾਰੀ ਹÏਲਦਾਰ ਤਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿਚ ਰਣਜੀਤ ਸਿੰਘ, ਬੂਟਾ ਸਿੰਘ, ਤਲਵਿੰਦਰ ਸਿੰਘ, ਸੁਖਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਰੂਪ ਸਿੰਘ, ਵਰਿੰਦਰ ਸਿੰਘ, ਮਾਟੀ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢
ਦਾਜ ਦਾ ਮਾਮਲਾ
ਥਾਣਾ ਵੁਮੈਨ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਲੜਕੀ ਨੇ ਦੱਸਿਆ ਕਿ ਉਸ ਦਾ ਵਿਆਹ ਆਨੰਤ ਜੈਨ ਨਾਲ 2 ਫਰਵਰੀ 2021 ਨੂੰ ਹੋਇਆ ਸੀ¢ ਵਿਆਹ ਤੋਂ ਬਾਅਦ ਉਸਦਾ ਪਤੀ ਹੋਰ ਦਾਜ ਲਿਆਉਣ ਲਈ ਸਰੀਰਕ ਅਤੇ ਮਾਨਸਿਕ ਤÏਰ 'ਤੇ ਤੰਗ ਪ੍ਰੇਸ਼ਾਨ ਕਰਨ ਲੱਗ ਪਿਆ ¢ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਆਨੰਦ ਜੈਨ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢

Ad Position 22
No active advertisement
ਪਿਛਲੀ ਖ਼ਬਰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ 'ਚ ਸ਼ਰਧਾਪੂਰਵਕ ਮਨਾਇਆ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦਾ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਕਾਉਂਕੇ ਨੇ ਐਡਵੋਕੇਟ ਧਾਮੀ ਨੂੰ ਦਿੱਤੀ ਵਧਾਈ <br/>
Ad Position 24