13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ ਕੱਲ੍ਹ ਨੂੰ ਕਰਨਗੇ ਜੇਲ੍ਹ ਭਰੋ ਅੰਦਲੋਨ

Ad Position 21
No active advertisement
06-11-2025
ਲੁਧਿਆਣਾ, 5 ਨਵੰਬਰ (ਭੁਪਿੰਦਰ ਸਿੰਘ ਬੈਂਸ)-ਪੰਜਾਬ ਸਰਕਾਰ ਦੀਆਂ ਏਡਿਡ ਸਕੂਲ ਮਾਰੂ ਨੀਤੀਆਂ ਦੇ ਵਿਰੋਧ ਵਿਚ ਏਡਿਡ ਸਕੂਲਾਂ ਦੇ ਅਧਿਆਪਕ ਤੇ ਪੈਨਸ਼ਨਰ 7 ਨਵੰਬਰ ਨੰੂ ਤਰਨਤਾਰਨ ਵਿਖੇ ਡੀ.ਸੀ. ਦਫਤਰ ਅੱਗੇ ਗਿ੍ਫਤਾਰੀਆਂ ਦੇਣਗੇ | ਇਹ ਫੈਸਲਾ ਅਧਿਆਪਕਾਂ ਦੀ ਹੋਈ ਇਕ ਮੀਟਿੰਗ ਦੌਰਾਨ ਲਿਆ ਗਿਆ | ਮੀਟਿੰਗ ਦੌਰਾਨ ਸੂਬਾ ਪ੍ਰਧਾਨ ਗੁਰਮੀਤ ਸਿੰਘ, ਸ਼ਰਨਜੀਤ ਸਿੰਘ, ਪੈਨਸ਼ਨਰ ਐਸੋਸੀਏਸ਼ਨ ਦੇ ਗੁਰਚਰਨ ਸਿੰਘ ਤੇ ਮੈਨੇਜਮੈਂਟ ਐਸੋਸੀਏਸ਼ਨ ਦੇ ਸੇਵਾ ਸਿਘ ਨੇ ਦੱਸਿਆ ਕਿ ਜੇਕਰ ਉਨ੍ਹਾਂ ਦੀ ਜਲਦ ਗ੍ਰਾਂਟ ਜਾਰੀ ਨਾ ਹੋਈ ਤਾਂ 1700 ਵਰਕਿੰਗ ਮੈਂਬਰ ਤੇ 6000 ਰਿਟਾਇਰਡ ਕਰਮਚਾਰੀ ਗਿ੍ਫਤਾਰੀਆਂ ਦੇਣਗੇ | ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਆਡਿਟ ਦੇ ਨਾਂਅ ਤੇ 8 ਮਹੀਨਿਆਂ ਤੋਂ ਤਨਖਾਹਾਂ ਰੋਕਣਾ ਬੇਹੱਦ ਨਾਇਨਸਾਫੀ ਹੈ | ਜੇਕਰ ਸਰਕਾਰ ਨੇ ਗਰਾਂਟ ਜਾਰੀ ਨਾ ਕੀਤੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਦਿਆਰਥੀਆਂ ਦਾ ਸੰਘਰਸ਼ 43ਵੇਂ ਦਿਨ 'ਚ ਦਾਖ਼ਲ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਵਿਅਕਤੀ ਜ਼ਖਮੀ
Ad Position 24