25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਕਿਡਜ਼ ਪੋਪੀਨ ਪਲੇਅ ਵੇਅ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/>

Ad Position 21
No active advertisement
ਅਜੀਤ ਡੈਸਕ 07-11-2025
ਇਆਲੀ/ਥਰੀਕੇ, 6 ਨਵੰਬਰ (ਮਨਜੀਤ ਸਿੰਘ ਦੁੱਗਰੀ)-200 ਫੁੱਟੀ ਮਿਸਿੰਗ ਲਿੰਕ ਸੜਕ 'ਤੇ ਪੈਂਦੇ ਬਸੰਤ ਐਵਨਿਊ ਦੇ ਸਾਈ ਮੰਦਰ ਨੇੜਲੇ ਨੰਨੇ-ਮੁੰਨੇ ਬੱਚਿਆਂ ਨੂੰ ਆਪਣੀ ਪੜ੍ਹਾਈ ਲਈ ਸਕੂਲੀ ਦਾਖ਼ਲਿਆਂ ਲਈ ਤਿਆਰ ਕਰਨ ਦੇ ਮਕਸਦ ਨਾਲ ਮੁੱਢਲੀ ਜਾਣਕਾਰੀ ਵਿਚ ਪਰਪੱਕ ਬਣਾਉਣ ਲਈ ਅਹਿਮ ਜ਼ਿੰਮੇਵਾਰੀ ਨਿਭਾ ਰਹੇ ਕਿਡਜ਼ ਪੋਪੀਨ ਪਲੇਅ ਵੇਅ ਸਕੂਲ ਵਿਖੇ ਨੰਨੇ ਮੁੰਨੇ ਬੱਚਿਆਂ ਨੇ ਸਕੂਲ ਪ੍ਰਬੰਧਕਾਂ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪੂਜਾ ਅਰੋੜਾ, ਨੇ ਬੱਚਿਆਂ ਉਨ੍ਹਾਂ ਦੇ ਮਾਪਿਆਂ, ਸਕੂਲ ਅਧਿਆਪਕਾਂ ਅਤੇ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ | ਗੁਰੂ ਨਾਨਕ ਦੇਵ ਜੀ ਦੇ ਦਿੱਤੇ ਸਿਧਾਂਤ ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਤੇ ਅਮਲ ਕਰਦਿਆਂ ਜ਼ਿੰਦਗੀ ਜਿਊਣ ਲਈ ਪ੍ਰੇਰਿਆ, ਬੱਚਿਆਂ ਉਨ੍ਹਾਂ ਦੇ ਮਾਪਿਆਂ, ਅਤੇ ਅਧਿਆਪਕਾਂ ਨੂੰ ਲੰਗਰ ਛਕਾਇਆਂ ਗਿਆ | ਇਸ ਮੌਕੇ ਅਧਿਆਪਕਾ ਨਵਨੀਤ ਕੌਰ, ਨਵਦੀਪ ਕੌਰ, ਕੋਮਲਪ੍ਰੀਤ ਕੌਰ, ਜਸਵਿੰਦਰ ਕੌਰ ਆਦਿ ਵੀ ਹਾਜ਼ਰ ਰਹੀਆਂ |

Ad Position 22
No active advertisement
ਪਿਛਲੀ ਖ਼ਬਰ ਅੰਮਿ੍ਤਸਰ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਨਸ਼ਾ ਮੁਕਤੀ ਸਮਾਗਮ ਸੰਬੰਧੀ ਬਿੰਦਰਾ ਨੇ ਮੁੱਖ ਸਕੱਤਰ ਨਾਲ ਕੀਤੀ ਮੁਲਾਕਾ... ਅਗਲੀ ਖ਼ਬਰ ਐਕਸੀਲੈਂਟ ਪਬਲਿਕ ਸਕੂਲ ਕੜਿਆਣਾ ਕਲਾਂ ਵਿਖੇ ਅੱਖਾਂ ਦਾ ਮੁਫਤ ਚੈੱਕਅੱਪ ਕੈਂਪ <br/>
Ad Position 24