25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ ਅਤੇ ਸਾਮਾਨ ਚੋਰੀ <br/>

Ad Position 21
No active advertisement
ਅਜੀਤ ਡੈਸਕ 07-11-2025
ਲੁਧਿਆਣਾ, 6 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਘੂਨਾਥ ਇਨਕਲੇਵ ਸਥਿਤ ਇਕ ਘਰ ਦੇ ਤਾਲੇ ਤੋੜ ਕੇ ਚੋਰ ਲੱਖਾਂ ਰੁਪਏ ਮੁੱਲ ਦਾ ਸਾਮਾਨ ਅਤੇ ਨਗਦੀ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਨਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਕੇਸ ਦਰਜ਼ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਤੇ ਉਸ ਦੀ ਪਤਨੀ ਘਰੋਂ ਬਾਹਰ ਗਏ ਸਨ, ਜਦੋਂ ਉਹ ਵਾਪਸ ਆਏ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਘਰ ਵਿਚ ਪਏ ਲੱਖਾਂ ਰੁਪਏ ਮੁੱਲ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਤੋਂ ਇਲਾਵਾ ਡੇਢ ਲੱਖ ਦੀ ਨਗਦੀ ਵੀ ਚੋਰੀ ਹੋ ਚੁੱਕੀ ਸੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਹਥਿਆਰਬੰਦ ਲੁਟੇਰੇ ਐਕਟਿਵਾ ਖੋਹ ਕੇ ਫ਼ਰਾਰ
ਸਥਾਨਕ ਡਾਬਾ ਰੋਡ 'ਤੇ ਦੋ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦਾ ਐਕਟੀਵਾ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਸਬੰਧੀ ਕਿ੍ਸ਼ਨ ਕੁਮਾਰ ਵਾਸੀ ਨਿਊ ਸ਼ਿਮਲਾਪੁਰੀ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਡਾਬਾ ਰੋਡ 'ਤੇ ਜਾ ਰਿਹਾ ਸੀ ਕਿ ਉਕਤ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਚਾਬੀ ਦੀ ਮੰਗ ਕੀਤੀ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਐਕਟੀਵਾ ਖੋਹ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਤੇ ਜਾਂਚ ਕੀਤੀ ਜਾ ਰਹੀ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਮਨੀਸ਼ ਕੁਮਾਰ ਵਾਸੀ ਟਰਾਂਸਪੋਰਟ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 650 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਇਹ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ | ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |
ਕੁੱਟਮਾਰ ਦਾ ਮਾਮਲਾ
ਪੁਲਿਸ ਨੇ ਰਾਜਵਿੰਦਰ ਕੌਰ ਵਾਸੀ ਟਿੱਬਾ ਰੋਡ ਦੀ ਸ਼ਿਕਾਇਤ 'ਤੇ ਨੀਤੂ ਉਸ ਦੇ ਪਤੀ ਹੈਪੀ ਕਿ੍ਸ਼ ਜਤਿਨ ਲਕਸ਼ੇ ਕੇਸ਼ਵ ਅਤੇ 20 ਹੋਰਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਦੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਡਾ. ਮਨੁਜ ਵਧਵਾ 9 ਨੂੰ ਮੋਹਨਦੇਈ ਓਸਵਾਲ ਹਸਪਤਾਲ ਵਿਖੇ ਓਪੀਡੀ ਅਤੇ ਸਰਜਰੀ ਕੈਂਪ ਲਗਾਉਣਗੇ ਅਗਲੀ ਖ਼ਬਰ ਐਮਐਸਐਮਈ ਦੇ ਵਧੀਕ ਸਕੱਤਰ ਅਤੇ ਵਿਕਾਸ ਕਮਿਸ਼ਨਰ ਦੀ ਪ੍ਰਧਾਨਗੀ 'ਚ ਸੀਸੂ ਨੇ ਵਰਕਸ਼ਾਪ ਲਗਾਈ <br/>
Ad Position 24