10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

20 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-09-2025
ਐੱਸ.ਏ.ਐੱਸ. ਨਗਰ, 31 ਅਗਸਤ (ਕਪਿਲ ਵਧਵਾ)-ਮੁਹਾਲੀ ਵਿਖੇ ਥਾਣਾ ਆਈ. ਟੀ. ਸਿਟੀ ਦੀ ਪੁਲਿਸ ਨੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨੀਸ਼ ਗਿੱਲ ਵਾਸੀ ਪਿੰਡ ਫਰੋਸ਼ਾ ਜ਼ਿਲ੍ਹਾ ਫਿਰੋਜ਼ਪੁਰ ਹਾਲ ਵਾਸੀ ਦਰਪਨ ਸਿਟੀ ਖਰੜ੍ਹ ਰੋਡ ਅਤੇ ਹਰਜਿੰਦਰ ਸਿੰਘ ਵਾਸੀ ਪਿੰਡ ਖੋਟੇ ਕੌਰ ਸਿੰਘ ਵਾਲੇ ਜ਼ਿਲ੍ਹਾ ਬਠਿੰਡਾ ਹਾਲ ਵਾਸੀ ਏਕਮ ਹਾਈਟਸ ਖਰੜ੍ਹ ਰੋਡ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 20 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਆਈ ਸਿਟੀ ਵਿਖੇ ਤਾਇਨਾਤ ਏ.ਐੱਸ.ਆਈ. ਰਮੇਸ਼ ਲਾਲ ਦੀ ਅਗਵਾਈ ਵਾਲੀ ਪੁਲਿਸ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਗਸ਼ਤ ਦੌਰਾਨ ਰੋਕਿਆ ਤਾਂ ਉਨ੍ਹਾਂ ਦੀ ਤਲਾਸ਼ੀ ਦੌਰਾਨ 20 ਗ੍ਰਾਮ ਹੈਰੋਇਨ ਬ੍ਰਾਮਦ ਹੋਈ ਹੈ, ਜਿਸਤੋਂ ਬਾਅਦ ਉਕਤ ਦੋਨਾਂ ਵਿਅਕਤੀਆਂ ਵਿਰੁੱਧ ਐਨ.ਡੀ.ਪੀ.ਐੱਸ. ਐਕਟ ਦੀ ਧਾਰਾ 21, 29, 61 ਅਤੇ 85 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਹੋਈ ਮੀਟਿੰਗ <br/> ਅਗਲੀ ਖ਼ਬਰ ਵਿਧਾਇਕ ਰੰਧਾਵਾ ਨੇ ਨਿਕਾਸੀ ਪ੍ਰਬੰਧਾਂ ਬਾਬਤ ਸਕੂਟਰ 'ਤੇ ਲਗਾਇਆ ਜ਼ੀਰਕਪੁਰ ਦਾ ਗੇੜਾ
Ad Position 24