28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਰੇਲ ਗੱਡੀ ਵਿਚੋਂ ਡਿੱਗ ਕੇ ਇਕ ਵਿਅਕਤੀ ਜ਼ਖ਼ਮੀ, ਪੀ.ਜੀ.ਆਈ. 'ਚ ਜ਼ੇਰੇ ਇਲਾਜ

Ad Position 21
No active advertisement
ਅਜੀਤ ਡੈਸਕ 20-09-2025
ਲਾਲੜੂ, 19 ਸਤੰਬਰ (ਰਾਜਬੀਰ ਸਿੰਘ)-ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਆਲਮਗੀਰ ਫਾਟਕਾਂ ਨੇੜੇ ਇਕ ਕਰੀਬ 45 ਸਾਲਾਂ ਅਣਪਛਾਤਾ ਵਿਅਕਤੀ ਰੇਲ ਗੱਡੀ ਵਿਚੋਂ ਡਿੱਗ ਕੇ ਜ਼ਖ਼ਮੀ ਹੋ ਗਿਆ, ਜੋ ਹੁਣ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜੇਰੇ ਇਲਾਜ ਹੈ, ਜਿਥੇ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਰੇਲਵੇ ਪੁਲਿਸ ਚੌਕੀ ਲਾਲੜੂ ਦੇ ਇੰਚਾਰਜ ਮਨੋਹਰ ਲਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਅਣਪਛਾਤਾ ਵਿਅਕਤੀ ਚੰਡੀਗੜ੍ਹ ਤੋਂ ਅੰਬਾਲਾ ਜਾ ਰਹੀ ਯਾਤਰੀ ਰੇਲ ਗੱਡੀ ਵਿਚੋਂ ਡਿੱਗ ਕੇ ਜ਼ਖ਼ਮੀ ਹੋ ਗਿਆ ਹੈ, ਜਿਸ 'ਤੇ ਪੁਲਿਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਉਸਨੂੰ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਡੇਰਾਬੱਸੀ ਪਹੁੰਚਾਇਆ, ਜਿਥੋਂ ਡਾਕਟਰਾਂ ਨੇ ਉਸਨੂੰ ਜੀ. ਐਮ. ਸੀ. ਐਚ. ਸੈਕਟਰ 32 ਰੈਫਰ ਕਰ ਦਿੱਤਾ | ਪੀੜਿ੍ਹਤ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੁਣ ਉਸਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਿਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਪੁਲਿਸ ਅਨੁਸਾਰ ਹਾਲੇ ਤੱਕ ਉਕਤ ਵਿਅਕਤੀ ਦੀ ਸ਼ਨਾਖਤ ਨਹੀਂ ਹੋ ਸਕੀ ਹੈ, ਜਿਸ ਨੇ ਲਾਲ ਰੰਗ ਦੀ ਟੀ ਸ਼ਰਟ ਅਤੇ ਕਾਲੇ ਰੰਗ ਦੀ ਜੀਨ ਦੀ ਪੈਂਟ ਪਾਈ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ 2 ਮੌਤਾਂ
Ad Position 24